ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਘਰੋਟਾ ਦੇ ਪਿੰਡ ਸ਼ਰਮੋ
ਲਾਹੜੀ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਲੋਕਾਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਡੇਅਰੀ ਵਿਭਾਗ ਨਾਲ ਸਬੰਧਤ ਕਰਜ਼ਾ ਅਤੇ ਸਬਸਿਡੀ ਸਕੀਮਾਂ ਤੋਂ ਇਲਾਵਾ ਵਿਭਾਗ ਵਲੋਂ ਉਚੇਚੇ ਤੌਰ ਹਰੀਜਨ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਮੁਫਤ ਟ੍ਰੇਨਿੰਗ ਦੇਣ ਦੇ ਨਾਲ ਵਜੀਫਾ ਵੀ ਦਿੱਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਦੋ ਹਫਤਿਆਂ ਦੀ ਟ੍ਰੇਨਿੰਗ ਵਿੱਚ 2000 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਲਈ ਉਮੀਦਵਾਰ 3 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿੱਚ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਦੇ ਦਫਤਰ ਵਿਖੇ ਇੰਟਰਵਿਊ ਦੇ ਸਕਦੇ ਹਨ ਅਤੇ ਇਸ ਇੰਟਰਵਿਊ ਵਿੱਚ ਸਲੈਕਟ ਕੀਤੇ ਗਏ ਉਮੀਦਵਾਰਾਂ ਦੀ ਟ੍ਰੇਨਿੰਗ ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿੱਚ ਫਾਰਮਰਾਂ ਨੂੰ ਪਸ਼ੂਆਂ ਦੀਆਂ ਨਸਲਾਂ, ਬੀਮਾਰੀਆਂ, ਘਰੇਲੂ ਫੀਡ ਤਿਆਰ ਕਰਨਾ ਅਤੇ ਦੁੱਧ ਤੋਂ ਪਦਾਰਥ ਤਿਆਰ ਕਰਨ ਸਬੰਧ ਜਾਗਰੂਕ ਕੀਤਾ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਇਸ ਕੈਂਪ ਵਿੱਚ ਫਾਰਮਾਂ ਨੂੰ 2 ਤੋਂ 10 ਪਸ਼ੂਆਂ ਦੇ ਡੇਅਰੀ ਫਾਰਮ ਬੈਂਕ ਤੋਂ ਕਰਜ਼ਾ ਲੈ ਕੇ ਖੋਲਣ ‘ਤੇ ਸਰਕਾਰ ਵਲੋਂ ਜਨਰਲ ਨੂੰ 25 ਪ੍ਰਤੀਸ਼ਤ ਅਤੇ ਹਰੀਜਨ ਨੂੰ 33 ਪ੍ਰਤੀਸ਼ਤ ਸਬਸਿਡੀ ਦਿੱਤੇ ਜਾਣ ਦਾ ਪ੍ਰਬੰਧ ਹੈ।ਕੈਂਪ ਵਿਚ ਡਾ. ਸੁਰਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ ਘੋਹ, ਡਾ. ਵਿਜੇ ਸਪੋਲੀਆ ਵੈਟਰਨਰੀ ਅਫਸਰ ਕਾਨਵਾਂ ਨੇ ਸ਼ਾਮਲ ਹੋ ਕੇ ਡੇਅਰੀ ਕਿੱਤੇ ਦੇ ਨਾਲ-ਨਾਲ ਭੇਡਾਂ, ਵਿਕਰੀਆਂ, ਸੂਰ ਅਤੇ ਮੁਰਗੀ ਪਾਲਣ ਸਹਾਇਕ ਧੰਦਿਆਂ ਬਾਰੇ ਵੀ ਜਾਣਕਾਰੀ ਦਿੱਤੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media