Tuesday, May 21, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ.ਰੋਡ ਦੇ ਜਸਕਰਨ ਨੇ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਰਨਾਟਕਾ ਵਿੱਚ ਸੀ.ਬੀ.ਐਸ.ਈ ਨੈਸ਼ਨਲ ਵਲੋਂ  ਅਯੋਜਿਤ ਡਿਸਕਸ ਥ੍ਰੋ `ਚ ਸ੍ਰੀ ਗੁਰੂ PUNJ2311201807ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਆਪਣੀ ਤਾਕਤ ਦੇ ਜੌਹਰ ਦਿਖਾਉਂਦੇ ਹੋਏ ਡਿਸਕਸ ਥ੍ਰੋ ਦਾ 43 ਮੀਟਰ ਦਾ ਪੁਰਾਣਾ ਰਿਕਾਰਡ ਤੋੜ ਕੇ 54.20 ਮੀਟਰ ਦਾ ਨਵਾਂ ਰਿਕਾਰਡ ਬਣਾ ਕੇ ਸੋਨੇ ਦਾ ਤਗਮਾ ਹਾਸਲ ਕੀਤਾ।ਇਸ ਦੇ ਨਾਲ ਹੀ ਉਸ ਨੇ ਸ਼ਾਟ ਪੁੱਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਅਤੇ ਖੇਡ ਵਿਭਾਗ ਦੇ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਜਸਕਰਨ ਨੂੰ ਇਸ ਸਫਲਤਾ `ਤੇ ਸ਼ੁੱਭਕਾਮਨਾਵਾਂ ਦਿੱਤੀਆ।ਜਸਕਰਨ ਸੂਰਤ ਸਿੰਘ “ਰਾਸ਼ਟਰੀ ਬਾਸਕਟ ਬਾਲ ਖਿਡਾਰੀ ਸੂਰਤ ਸਿੰਘ ਬਾਜਵਾ ਦਾ ਪੋਤਰਾ ਹੈ ਅਤੇ ਉਹਨਾਂ ਦੀ ਪ੍ਰੇਰਨਾ ਸਦਕਾ ਹੀ ਉਹ ਅੱਜ ਸਫਲ ਖਿਡਾਰੀ ਹੈ।ਇਸ ਤੋਂ ਪਹਿਲਾਂ ਵੀ ਜਸਕਰਨ ਨੇ ਲੁਧਿਆਣੇ ਵਿੱਚ ਰਾਜ ਪੱਧਰ ਤੇ ਅਯੋਜਿਤ ਡਿਸਕਸ ਥ੍ਰੋ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ।ਜਸਕਰਨ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਦਾਦਾ ਅਤੇ ਖੇਡ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਦਿੰਦਾ ਹੈ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply