ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਨੇ ਇਕ ਅੰਨ੍ਹੇ ਕਤਲ ਦਾ ਮਾਮਲਾ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ
ਕੇਸ ਵਿਚ ਇਕ ਵਿਅਕਤੀ ਨੂੰ ਉਸ ਦੀ ਘਰਵਾਲੀ ਨੇ ਆਪਣੇ ਕਿਸੇ ਮਿੱਤਰ ਦੇ ਸਹਿਯੋਗ ਨਾਲ ਮਿਲ ਕੇ ਬੇਰਹਿਮੀ ਨਾਲ ਮਾਰ ਕੇ ਉਸ ਦੀ ਲਾਸ਼ ਮਾਨਸਾ ਨੇੜਲੇ ਜਵਾਹਰਕੇ ਪਿੰਡ ਦੀ ਨਹਿਰ `ਚ ਸੁੱਟ ਦਿੱਤੀ ਗਈ ਸੀ।
ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਨੇ ਦੇਰ ਸ਼ਾਮ ਨੂੰ ਬੁਲਾਈ ਗਈ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਜਵਾਹਰਕੇ ਪੁੱਲ ਨੇੜੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਸੂਚਨਾ ਥਾਣਾ ਸਿਟੀ-1 ਦੇ ਮੁਖੀ ਜਸਵੀਰ ਸਿੰਘ ਨੂੰ ਪ੍ਰਾਪਤ ਹੋਈ, ਜਿੰਨ੍ਹਾਂ ਨੇ ਤੁਰੰਤ ਇਹ ਮਾਮਲਾ ਡੀ.ਐਸ.ਪੀ ਸਿਮਰਨਜੀਤ ਸਿੰਘ ਲੰਗ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲੀਸ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋ ਘੰਟਿਆਂ ਵਿਚ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਮੁਖੀ ਨੇ ਦੱਸਿਆ ਕਿ ਮ੍ਰਿਤਕ ਕਿਰਨਜੀਤ ਸਿੰਘ ਉਰਫ ਜੀਤ ਸਿੰਘ ਉਰਫ ਬਚੀ ਪੁੱਤਰ ਆਤਮਾ ਸਿੰਘ ਕੌਮ ਦਰਜੀ ਵਾਸੀ ਪਿੱਪਲੀਆਂ, ਹਾਲ ਆਬਾਦ ਮਾਨਸਾ ਦੀ ਘਰਵਾਲੀ ਪਰਮਜੀਤ ਕੌਰ ਦੇ ਅਵਤਾਰ ਸਿੰਘ ਉਰਫ ਦੀਪੂ ਮਹਿਰੇ ਵਾਸੀ ਬੱਛੂਆਣਾ ਆਲ ਆਬਾਦ ਮਾਨਸਾ ਨਾਲ ਗੈਰ ਮਨੁੱਖੀ ਸਬੰਧ ਸਨ, ਜਿਸ ਕਰਕੇ ਕਿਰਨਜੀਤ ਸਿੰਘ ਦੀ ਘਰਵਾਲੀ ਪਰਮਜੀਤ ਕੌਰ ਅਤੇ ਉਸ ਦੇ ਪ੍ਰੇਮੀ ਅਵਤਾਰ ਸਿੰਘ ਨੇ ਆਪਣੇ ਪ੍ਰੇਮ ਸਬੰਧਾਂ ਵਿਚ ਰੋੜਾ ਸਮਝਦਿਆਂ ਉਸ ਦਾ ਕਤਲ ਕਰ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਖੁਰਦ-ਬੁਰਦ ਕਰਨ ਲਈ ਇਸ ਲਾਸ਼ ਨੂੰ ਪਿੰਡ ਜਵਾਹਰਕੇ ਦੀ ਨਹਿਰ ਵਿਚ ਸੁੱਟ ਦਿੱਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media