ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਵਿਖੇ
ਐਨ.ਐਸ.ਐਸ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਵਿਚ ਸੇਵਾ ਭਾਵਨਾ ਨਾਲ ਵਿਚਰਣ ਦੀ ਪ੍ਰੇਰਨਾ ਦਿੱਤੀ ਗਈ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਮਾਨ ਨੇ ਦੱਸਿਆ ਕਿ ਇਸ ਕੌਮੀ ਸੇਵਾ ਯੋਜਨਾ ਯੂਨਿਟ ਵਿੱਚ ਹਾਜ਼ਰ ਵਿਦਿਆਰਥੀਆਂ ਵਲੋਂ ਸਕੂਲ `ਚ ਸਫ਼ਾਈ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ, ਇੰਨਾਂ ਸਦਕਾ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media