ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਨੇ ਗੁਆਂਢੀ ਸੂਬੇ ਹਰਿਆਣਾ ਤੋਂ ਗ਼ੈਰ ਕਾਨੂੂੰਨੀ ਤਰੀਕੇ ਨਾਲ ਪੰਜਾਬ ਵਿੱਚ ਸ਼ਰਾਬ ਸਪਲਾਈ ਕਰ ਰਹੇ ਤਸਕਰ ਨੂੰ 360 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਪਿੰਡ ਦਲੇਲਵਾਲਾ ਵਿਖੇ ਚੈਕਿੰਗ ਦੌਰਾਨ ਕਾਲੇ ਰੰਗ ਦੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਸ ਵਿੱਚੋਂ ਹਰਿਆਣਾ ਮਾਅਰਕਾ ਦੇਸੀ ਸ਼ਰਾਬ ਦੀਆਂ 360 ਬੋਤਲਾਂ ਬਰਾਮਦ ਹੋਈਆਂ।ਉਨ੍ਹਾਂ ਦੱਸਿਆ ਕਿ ਹਰਿਆਣਾ ਤੋਂ ਪੰਜਾਬ ਵਿੱਚ ਸ਼ਰਾਬ ਸਪਲਾਈ ਕਰ ਰਹੇ ਕਾਰ ਚਾਲਕ ਗੁਰਮੇਲ ਸਿੰਘ ਉਰਫ਼ ਗੇਲੀ ਵਾਸੀ ਅੱੱਕਾਂਵਾਲੀ ਨੂੰ ਮੌਕੇ `ਤੇ ਗ੍ਰਿਫ਼ਤਾਰ ਕਰਕੇ ਉਸ ਵਿਰੁਧ ਆਬਕਾਰੀ ਐਕਟ ਦੀ ਧਾਰਾ 78, 61/1/14 ਤਹਿਤ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media