Tuesday, May 21, 2024

ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵੰਡੇ ਪ੍ਰਸ਼ੰਸ਼ਾ ਪੱਤਰ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ `ਚ ਹੋ ਰਿਹਾ ਵਾਧਾ ਸ਼ਲਾਘਾਯੋਗ -ਏ.ਡੀ.ਸੀ
ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ PUNJ2311201812ਯੋਜਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਮੀਤ ਸਿੱਧੂ ਵਲੋਂ ਪ੍ਰਸ਼ੰਸ਼ਾ ਪਤਰ ਦੇ ਕੇ ਸਨਮਾਨਿਆ ਗਿਆ।
        ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਵਾਤਾਵਰਣ ਅਤੇ ਜ਼ਮੀਨ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਗਿਣਤੀ ਵਿਚ ਹੋ ਰਿਹਾ ਵਾਧਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਿਰੰਤਰ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਰੋਲ ਨਿਭਾਅ ਰਿਹਾ ਹੈ।
        ਮੁੱਖ ਖੇਤੀਬਾੜੀ ਅਫ਼ਸਰ ਗੁਰਾਦਿੱਤਾ ਨੇ ਇਸ ਮੌਕੇ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਬਾਰੇ ਗੱਲ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਵਾਤਾਵਰਣ ਨੁਕਸਾਨੇ ਜਾਣ ਕਰ ਕੇ ਮਨੁੱਖੀ ਸਿਹਤ `ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਦੱਸਿਆ ਕਿਸਾਨਾਂ ਨੂੰ ਪਰਾਲੀ ਦਾ ਢੁੱਕਵਾਂ ਹੱਲ ਕਰਨ ਲਈ ਸਰਕਾਰ ਵਲੋਂ ਹੈਪੀ ਸੀਡਰ, ਐਸ.ਐਮ.ਐਸ, ਚੌਪਰ-ਕਮ-ਸ਼ਰੈਡਰ, ਮਲਚਰ, ਜ਼ੀਰੋ ਡਰਿੱਲ ਅਤੇ ਐਮ.ਬੀ ਮਸ਼ੀਨਾਂ ਲਈ 11 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ।
        ਇਸ ਮੌਕੇ ਐਸ.ਡੀ.ਐਮ ਲਤੀਫ਼ ਅਹਿਮਦ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply