ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਲਗਾਏ ਗਏ
ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਦੌਰਾਨ 60 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਅੱਜ ਕੈਂਪ ਵਿਚ ਆਏ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਮਰੀਜਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹਾਜ਼ਰ ਮਰੀਜ਼ਾਂ ਵਿਚੋਂ 5 ਅੰਗਹੀਣ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਇਲਾਜ ਲਈ ਮੁੱਢਲੀ ਸਹਾਇਤਾ ਸ਼ੁਰੂ ਕੀਤੀ ਜਾ ਸਕੇ।ਇਸ ਮੌਕੇ ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਸਾਹਿਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media