ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ
ਤਹਿਤ ਵਾਰਡ ਨੰਬਰ 11 ਵਿਖੇ ਸਫ਼ਾਈ ਕਰਮਚਾਰੀਆਂ ਨੇ ਨਾਲੇ ਦੀ ਸਫ਼ਾਈ ਕੀਤੀ।
ਕਾਰਜਸਾਧਕ ਅਫ਼ਸਰ ਰਵੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਸ਼ਹਿਰ ਦੀ ਸਫ਼ਾਈ ਵਿਵੱਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਗਲੀਆਂ ਨਾਲੀਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੁਆਰਾ ਰੋਜ਼ਾਨਾ ਹੀ ਸ਼ਹਿਰ ਦੀ ਸਫ਼ਾਈ ਵਿਵਸਥਾ ਬਹਾਲ ਰੱਖਣ ਲਈ ਯਤਨ ਕੀਤੇ ਜਾਂਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦਾ ਕੂੜਾ ਕਰਕਟ ਅਤੇ ਹੋਰ ਫਾਲਤੂ ਸਾਮਾਨ ਸੜਕਾਂ ਜਾਂ ਗਲੀਆਂ `ਚ ਸੱਟਣ ਦੀ ਬਜ਼ਾਏ ਕੂੜਾਦਾਨ ਦਾ ਉਪਯੋਗ ਕਰਨ ਤਾਂ ਜੋ ਉਨ੍ਹਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media