ਵਿਸ਼ੇਸ਼ ਤੋਰ `ਤੇ ਪਹੁੰਚੇ ਪੰਜਾਬੀ ਗਾਇਕ ਹੰਸਰਾਜ ਹੰਸ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਅਜ਼ਾਦੀ ਘੁਲਾਟੀਏ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦਾ 90ਵਾਂ ਸ਼ਹੀਦੀ ਦਿਨ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬੀ ਗਾਇਕ ਹੰਸਰਾਜ ਹੰਸ ਵਿਸ਼ੇਸ਼ ਤੋਰ `ਤੇ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਅਜੇ ਚੌਧਰੀ ਨੇ ਸਵਾਗਤ ਕੀਤਾ।ਪ੍ਰੋਗਰਾਮ ਦੇ ਅਰੰਭ ਵਿੱਚ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਪੇਸ਼ ਕੀਤਾ ਗਿਆ।ਸਕੂਲ ਕਮੇਟੀ ਦੇ ਉਪ ਪ੍ਰਧਾਨ ਡਾ. ਅਰੁਣ ਮਹਿਰਾ ਨੇ ਲਾਲਾ ਲਾਜਪਤ ਰਾਏ ਦੇ ਜੀਵਨ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਵਿਦਿਆਰਥੀਆਂ `ਚ ਦੇਸ਼ ਭਗਤੀ, ਰਾਸ਼ਟਰੀਅਤਾ, ਕੁਰਬਾਨੀ ਅਤੇ ਨਿਰਸਵਾਰਥ ਦੀ ਭਾਵਨਾ ਦੀ ਅਤਿ ਲੋੜ ਹੈ।ਇਸ ਲਈ ਉਨ੍ਹਾਂ ਨੂੰ ਲਾਲਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਲਾਲਾ ਜੀ ਦੇ ਜੀਵਨ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਅੰਤਰ-ਸਕੂਲ਼ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ, ਜਿਸ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਦੇ ਤਕਰੀਬਨ 400 ਵਿਦਿਆਰਥੀਆਂ ਨੇ ਭਾਗ ਲਿਆ।ਭਾਸ਼ਣ ਮੁਕਾਬਲੇ, ਲੋਕ ਗੀਤ, ਚਿਤਰਕਲਾ, ਪ੍ਰਸ਼ਨਮੰਚ, ਨਾਚ, ਕਵਿਤਾ ਉਚਾਰਣ, ਸਮੂਹ ਗੀਤ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰ ਕੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਨੇ ਓਵਰਆਲ ਰਨਿੰਗ ਟਰਾਫੀ ਜਿੱਤੀ।
ਹੰਸ ਰਾਜ ਹੰਸ ਨੇ ਵਿਦਿਆਰਥੀਆਂ ਦੀ ਕਲਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਿੱਚ ਕਮਾਲ ਦੀ ਕਲਾ ਹੈ।ਲਾਲਾ ਜੀ ਦੇ ਨਾਲ-ਨਾਲ ਉਨ੍ਹਾਂ ਨੇ ਹੋਰ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਹੀ ਨਤੀਜਾ ਹੈ ਕਿ ਸਭ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਨ।ਉਹ ਅੰਮ੍ਰਿਤਸਰ ਵਿੱਚ ਹੋਈ ਰੇਲ ਤਰਾਸਦੀ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਏ।ਉਨਾਂ ਕਿਹਾ ਕਿ ਅਸੀ ਉਨ੍ਹਾਂ ਲੋਕਾਂ ਦੇ ਦੁੱਖ ਨੂੰ ਨਹੀਂ ਭੁੱਲ ਸਕਦੇ, ਜਿੰਨਾਂ ਦੇ ਆਪਣੇ ਵਿੱਛੜ ਗਏ ਹਨ।ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਫਰਮਾਇਸ਼ `ਤੇ ਹੰਸ ਰਾਜ ਹੰਸ ਨੇ ਉਨਾਂ ਦੇ ਮਨਪੰਸਦ ਗੀਤ ਵੀ ਗਾਏ।ਡਾ. ਕਮਲਦੀਪ, ਡਾ. ਭੀਮ ਸੇਨ, ਡਾ. ਅਰੁਣ ਮਹਿਰਾ, ਡਾ. ਰਾਜੇਸ਼ ਮਹਾਜਨ ਅਤੇ ਪ੍ਰਿੰਸੀਪਲ ਵਲੋਂ ਹੰਸ ਰਾਜ ਹੰਸ ਨੂੰ ਯਾਦਗਾਰੀ ਚਿੰਨ੍ਹ ਦੇ ਰੂਪ ਵਿੱਚ ਲਾਲਾ ਜੀ ਦਾ ਚਿੱਤਰ ਭੇਂਟ ਕਰ ਕੇ ਸਨਮਾਨਿਤ ਕੀਤਾ।ਪ੍ਰੋਗਰਾਮ ਦਾ ਸਮਾਪਤ ਵੰਦੇਮਾਤਰਮ ਨਾਲ ਹੋਇਆ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …