ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਵਿਖੇ ਹੋ
ਰਹੇ ਹਾਕੀ ਵਿਸ਼ਵ ਕੱਪ ਖੇਡਣ ਲਈ ਵਾਹਗਾ ਸਰਹੱਦ ਪਹੁੰਚਣ ’ਤੇ ਫੁਲ ਮਲਾਵਾਂ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਔਜਲਾ ਨੇ ਕਿਹਾ ਕਿ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਨਾਲ ਮੈਚ ਖੇਡਣ ਨਾਲ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ ਹੋਣਗੇ।੍ਰ ਔਜਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ ਹੀ ਦੋਹਾਂ ਦੇਸ਼ਾਂ ਸਬੰਧਾਂ ਵਿੱਚ ਮਜਬੂਤੀ ਆਵੇਗੀ।
ਔਜਲਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਕੋਰੀਡੋਰ ਖੋਲ੍ਹਣਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਗੁਰਦਵਾਰਾ ਦੇ ਦਰਸ਼ਨ ਦੀਦਾਰੇ ਕਰਨ ਲਈ ਲਾਂਘਾ ਖੋਲ੍ਹਣ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ ਹੋਣਗੇ ਉਥੇ ਭਾਰਤ-ਪਾਕਿਸਤਾਨ ਦੇ ਲੋਕ ਇਕ ਦੂਜੇ ਦੇ ਹੋਰ ਨੇੜੇ ਆ ਸਕਣਗੇ ਅਤੇ ਵਪਾਰ ਨੂੰ ਵੀ ਕਾਫੀ ਹੁਲਾਰਾ ਮਿਲੇਗਾ।
ਇਸ ਮੌਕੇ ਪੰਜਾਬ ਖੇਡ ਵਿਭਾਗ ਵੱਲੋਂ ਸ੍ਰ ਗੁਰਲਾਲ ਸਿੰਘ ਰਿਆੜ ਜਿਲ੍ਹਾ ਖੇਡ ਅਫਸਰ ਵੱਲੋਂ ਵੀ ਵਾਹਗਾ ਸਰਹੱਦ ਵਿਖੇ ਪਹੁੰਚਣ ’ਤੇ ਪਾਕਿਸਤਾਨ ਦੀ ਹਾਕੀ ਟੀਮ ਦਾ ਸਵਾਗਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media