ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਵਿੱਚੋਂ ਲੰਘਦੀਆਂ ਮੁੱਖ ਸੜਕਾਂ ਅਤੇ ਆਲੇ ਦੀਆਂ ਦੁਆਲੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਬਹੁਤ ਹੀ ਤਰਸਯੋਗ ਹਾਲਤ ਹੈ, ਜਿਸ ਲਈ ਮੌਜੂਦਾ ਸਰਕਾਰ ਦੀ ਅਣਗਹਿਲੀ ਪ੍ਰਤੱਖ ਨਜ਼ਰ ਆ ਰਹੀ ਹੈ, ਇਹ ਸ਼ਬਦ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਯੂਥ ਵਿੰਗ ਦੇ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਹੇ। ਉਨ੍ਹਾਂ ਅੱਗੇ ਕਿਹਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਵੀ ਜਲਦੀ ਹੀ ਸਮਰਾਲਾ ਇਲਾਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਸਬੰਧੀ ਸੰਘਰਸ਼ ਸ਼ੁਰੂ ਕੀਤਾ ਜਾਵੇ। ਇਨ੍ਹਾਂ ਸੜਕਾਂ ਦੇ ਮਾੜੇ ਹਾਲ ਸਬੰਧੀ ਪੰਜਾਬ ਸਰਕਾਰ ਅਤੇ ਸਮਰਾਲਾ ਦੇ ਵਿਧਾਇਕ ਜਿੰਮੇਵਾਰ ਠਹਿਰਾਉਦਿਆਂ ਉਨਾਂ ਕਿਹਾ ਕਿ ਜੇਕਰ ਸਮਰਾਲਾ ਦਾ ਚੁਣਿਆ ਹੋਇਆ ਵਿਧਾਇਕ ਆਪਣੀ ਅਵਾਜ ਨੂੰ ਉੱਚ ਪੱਧਰ ਦੇ ਅਧਿਕਾਰੀਆਂ ਤੱਕ ਪਹੁੰਚਾਵੇ ਤਾਂ ਜਰੂਰ ਸੁਣਵਾਈ ਹੋਵੇਗੀ, ਪ੍ਰੰਤੂ ਇਸ ਵਿਧਾਇਕ ਨੇ ਅੱਜ ਤੱਕ ਆਮ ਲੋਕਾਂ ਦੀ ਅਵਾਜ਼ ਅਤੇ ਇਲਾਕੇ ਦੀਆਂ ਮੁੱਢਲੀਆਂ ਸਹੂਲਤਾਂ ਸਬੰਧੀ ਕੋਈ ਵੀ ਅਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਨੇ ਸਮਰਾਲਾ ਦੀਆਂ ਸਮਾਜਿਕ ਜਥੇਬੰਦੀਆਂ ਵੱਲੋਂ ਸਮਰਾਲਾ ਦੇ ਮੇਨ ਚੌਂਕ ਵਿੱਚ ਕੀਤੀ ਜਾ ਰਹੀ ਭੁੱਖ ਹੜਤਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਇਨ੍ਹਾਂ ਨੂੰ ਪੂਰਨ ਰੂਪ ਵਿੱਚ ਸਮੱਰਥਨ ਕਰਦੀ ਹੈ ਅਤੇ ਇਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕਰਦੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …