ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਦੇ
ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਚੱਲ ਰਹੀ ਲੜੀ ਤਹਿਤ ਗੁਰੂ ਜੀ ਦੇ ਪੋਟਰੇਟ ਬਣਾਉਣ ਅਤੇ ਬਾਣੀ ਦੀਆਂ ਤੁਕਾਂ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਰਟਰੇਟ ਬਣਾਉਣ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਬਾਣੀ ਦੀਆਂ ਤੁਕਾਂ ਲਿਖਣ ਲਈ ਬੜੀ ਸ਼ਰਧਾ ਨਾਲ ਭਾਗ ਲਿਆ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਜੀ ਦੀ ਸਿੱਖਿਆਵਾਂ ਤੇ ਚੱਲਣ ਅਤੇ ਗੁਰਸਿੱਖੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੇ ਹੋਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਕਵਲਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media