ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਨਵੀਂ ਦਿੱਲੀ ਦੀ ਜ਼ਿਲ੍ਹਾ ਇਕਾਈ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਦੀ ਅਗਵਾਈ ਵਿੱਚ ਕੌਂਸਲ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇੱਕ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਕੌਂਸਲ ਜ਼ਿਲ੍ਹਾ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ, ਰਜਿੰਦਰ ਕੁਮਾਰ, ਸੁਰਜੀਤ ਸਿੰਘ, ਪਰਮਿੰਦਰ ਕੌਰ ਪਰੀ ਰੰਧਾਵਾ, ਕਿਰਨ ਰਾਜਪੂਤ, ਗੋਬਿੰਦ ਦੂਬੇ, ਸੂਰਜ ਬੇਰੀ, ਮੋਹਨ ਸਿੰਘ ਸਾਰੇ ਸਰਕਦਾ ਅਹੁੱਦੇਦਾਰਾਂ ਨੂੰ `ਜੀ ਆਇਆਂ` ਕਿਹਾ ਤੇ ਕੌਂਸਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਵਿਦਿਆਰਥੀਆਂ ਦੀ ਨਸ਼ਾ ਵਿਰੋਧੀ ਇਹ ਰੈਲੀ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਵਾਪਸ ਸਕੂਲ ਪਰਤ ਕੇ ਸਮਾਪਤ ਹੋਈ।ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਤਖਤੀਆਂ, ਬੈਨ੍ਹਰਾਂ, ਫਲੈਕਸਾਂ ਤੇ ਹੋਰ ਪੜ੍ਹਨਯੋਗ ਸਮੱਗਰੀ ਤੋਂ ਇਲਾਵਾ ਨਾਅਰਿਆਂ ਰਾਹੀਂ ਇਲਾਕਾ ਨਿਵਾਸੀਆਂ ਨੂੰ ਨਸ਼ਾਖੋਰੀ ਤੇ ਨਸ਼ਾ ਤਸਕਰੀ ਦੇ ਖਿਲਾਫ ਡੱਟਣ ਦਾ ਹੋਂਕਾ ਦਿੱਤਾ।
ਇਸ ਮੌਕੇ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਤੇ ਮੈਡਮ ਕਿਰਨ ਰਾਜਪੂਤ ਵੱਲੋਂ ਐਮ.ਡੀ ਗੁਰਚਰਨ ਸਿੰਘ ਸੰਧੂ, ਪ੍ਰਿੰਸੀਪਲ ਕੁਲਜੀਤ ਕੌਰ, ਕੋਆਰਡੀਨੇਟਰ ਮੈਡਮ ਵਰਿੰਦਰ ਕੌਰ ਤੇ ਹੋਰਨਾਂ ਸ਼ਖਸ਼ੀਅਤਾਂ ਨੂੰ ਕੌਂਸਲ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਕੁਲਜੀਤ ਕੌਰ ਨੇ ਕੌਂਸਲ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …