ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਜਿਲੇ ਲਈ 965 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅੱਜ ਇਸ ਪਵਿੱਤਰ ਮੌਕੇ ਦੱਸਿਆ ਕਿ ਗੁਰਦਾਸਪੁਰ ਦੇ ਨੇੜੇ ਪਿੰਡ ਕੋਟਲੀ ਨੰਗਲ ਵਿਖੇ ਕਰੀਬ 400 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸਥਾਪਿਤ ਕੀਤਾ ਜਾਵੇਗਾ।ਬਟਾਲਾ ਤੇ ਡੇਰਾ ਬਾਬਾ ਨਾਨਕ ਦੀ ਨਗਰ ਕੋਸਲਾਂ ਦੇ ਸਰਬਪੱਖੀ ਵਿਕਾਸ ਲਈ 9 ਕਰੋੜ ਰੁਪਏ ਖਰਚ ਕੀਤੇ ਜਾਣਗੇ।ਕਲਾਨੋਰ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਡਿਗਰੀ ਕਾਲਜ ਸਥਾਪਿਤ ਕੀਤਾ ਜਾਵੇਗਾ।
ਉਨਾਂ ਅੱਗੇ ਐਲਾਨ ਕੀਤਾ ਕਿ ਜਿਲੇ ਦੀਆਂ ਸੰਪਰਕ (ਲਿੰਕ) ਸੜਕਾਂ ਤੇ 56.6 ਕਰੋੜ ਖਰਚ ਕੀਤੇ ਜਾਣਗੇ ਅਤੇ 9 ਕਰੋੜ ਦੀ ਲਾਗਤ ਨਾਲ ਪੁਲ ਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ।ਡੇਰਾ ਬਾਬਾ ਨਾਨਕ ਦੀ ਮੰਡੀ ਦਾ 10.7:10.7 ਰੁਪਏ ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ।ਉਨਾਂ ਅੱਗੇ ਕਿਹਾ ਕਿ 203.9:203.9 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਕਰਵਾਈ ਜਾਵੇਗੀ ਅਤੇ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ (ਡੇਰਾ ਬਾਬਾ ਨਾਨਕ ਤੋਂ ਇਲਾਵਾ) 31.4 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨਾਂ ਅੱਗੇ ਕਿਹਾ ਕਿ ਡੇਰਾ ਬਾਬਾ ਨਾਨਕ ਤੇ ਬਟਾਲਾ ਬਲਾਕ ਦੇ 40 ਪਿੰਡਾਂ ਅੰਦਰ 61 ਕਰੋੜ ਰੁਪਏ ਖਰਚ ਕੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁੁਹੱਈਆ ਕਰਵਾਇਆ ਜਾਵੇਗਾ।ਇਸੇ ਤਰਾਂ 98 ਕਰੋੜ ਦੀ ਲਾਗਤ ਨਾਲ 58 ਪਿੰਡਾਂ ਅੰਦਰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਘੁਮਾਣ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ ਦੇ ਵਿਕਾਸ ਕੰਮ ਕੀਤੇ ਜਾਣਗੇ।ਇਸੇ ਤਰਾਂ 9.2 ਕਰੋੜ ਰੁਪਏ ਦੀ ਲਾਗਤ ਨਾਲ 34 ਪਿੰਡ ਜਿਥੇ ਹੈਂਡ ਪੰਪ ਹਨ ਉਥੇ ਵਾਟਰ ਸਪਲਾਈ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਦਸੰਬਰ 2019 ਤਕ ਗੁਰਦਾਸਪੁਰ ਜਿਲੇ ਅੰਦਰ 16 ਕਰੋੜ ਰੁਪਏ ਦੀ ਲਾਗਤ ਨਾਲ 103 ਪਿੰਡਾਂ ਅੰਦਰ ਵਾਟਰ ਸਪਲਾਈ ਸਿਸਟਮ ਚਾਲੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਲੋਂ ਪਿੰੰਡ ਚਾਹਲ ਕਲਾਂ (ਸ੍ਰੀ ਅੱਚਲ ਸਾਹਿਬ) ਲਈ 3 ਕਰੋੜ ਰੁਪਏ ਦੀ ਲਾਗਤ ਨਾਲ, ਪਿੰਡ ਪੱਖੋ ਕੇ ਡੇਰਾ ਬਾਬਾ ਨਾਨਕ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …