ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਉੱਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ
ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਬਟਾਲਾ-ਡੇਰਾ ਬਾਬਾ ਨਾਨਕ ਰੋਡ ਵਿਖੇ ਸਥਿਤ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਗਾਏ ਗਏ।ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਜੀ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਦੇ ਹਰੇਕ ਪਿੰਡ ਅੰਦਰ 550 ਪੌਦੇ ਲਗਾਏ ਜਾ ਰਹੇ ਹਨ।ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੋਰ ਵੀ ਮੋਜੂਦ ਸਨ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਅੰਦਰ 550-550 ਪੌਦੇ ਲਗਾਏ ਜਾ ਰਹੇ ਹਨ।
ਇਸ ਮੌਕੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ, ਓ.ਪੀ ਸੋਨੀ ਸਿੱਖਿਆ ਮੰਤਰੀ ਪੰਜਾਬ, ਗੁਰਮੀਤ ਸਿੰਘ ਸੋਢੀ ਖੇਡ ਮੰਤਰੀ, ਸੁਨੀਲ ਜਾਖੜ ਸਾਂਸਦ ਗੁਰਦਾਸਪੁਰ ਅਤੇ ਰਵੀਨ ਠੁਕਰਾਲ ਮੀਡੀਆ ਐਜਵਾਈਜਰ ਮੁੱਖ ਮੰਤਰੀ ਪੰਜਾਬ ਵੀ ਮੋਜੂਦ ਸਨ।
ਇਥੇ ਦੱਸਣਯੋਗ ਹੈ ਕਿ ਗੁਰੂ ਜੀ ਦਾ ਆਮ ਲੋਕਾਈ ਨੂੰ ਸੰਦੇਸ਼ ਸੀ ਕਿ ਉਹ ਕੁਦਰਤ ਨਾਲ ਪਿਆਰ ਕਰਨ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ।ਪੰਜਾਬ ਸਰਕਾਰ ਵਲੋਂ ਨਵੰਬਰ 2019 ਤਕ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਅੰਦਰ ਵੱਖ-ਵੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਗਰੀਨਿੰਗ ਪੰਜਾਬ ਮਿਸ਼ਨ ਤਹਿਤ 10.50 :10.50 ਕਰੋੜ ਦੀ ਲਾਗਤ ਨਾਲ ਸੂਬੇ ਨੂੰ ਹਰਿਆ ਭਰਿਆ ਬਣਾਇਆ ਜਾ ਰਿਹਾ ਹੈ।ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ `ਤੇ ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਪਿੰਡ ਅੰਦਰ ਪੌਦੇ ਲਗਾਉਣ ਦੇ ਨਾਲ ਪੋਦਿਆਂ ਦੀ ਸੰਭਾਲ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਹਰੇਕ ਵਿਅਕਤੀ ਇਕ ਪੋਦਾ ਜਰੂਰ ਲਗਾਵੇ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਿਆ ਜਾ ਸਕੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਿਆ ਜਾ ਸਕੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media