Thursday, August 27, 2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

PPN2711201804ਨਾਨਕਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਨਕਸਰ ਤੋਂ ਬਾਬਾ ਗੁਰਮੇਲ ਸਿੰਘ, ਬਾਬਾ ਘਾਲਾ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਉਪਰਾਲੇ ਸਦਕਾ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਾਨਕਸਰ ਕਲੇਰਾਂ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 550 ਸਾਲ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਗੁ: ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਇਆ।ਇਸ ਦੌਰਾਨ ਨਕੋਦਰ ਦਾਣਾ ਮੰਡੀ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਨੂੰ ਜੈਕਾਰਿਆ ਦੀ ਗੂੰਜ ਨਾਲ ‘ਜੀ ਆਇਆ’ ਆਖਿਆ ਅਤੇ ਸਮੁੱਚੀ ਸੰਗਤ ਲਈ ਪ੍ਰਸ਼ਾਦਿ, ਚਾਹ ਅਤੇ ਗੁਰੂ ਕੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ।
ਭਾਈ ਸਾਹਿਬ ਨੇ ਕਿਹਾ ਕਿ ਨਾਨਕਸਰ ਭਗਤੀ ਦਾ ਘਰ ਹੈ, ਜਿਥੇ ਮਨੁੱਖਤਾ ਨੂੰ ਸਿਰਫ ਨਾਮ ਬਾਣੀ ਨਾਲ ਹੀ ਜੋੜਿਆ ਜਾਂਦਾ ਹੈ।ਨਾਨਕਸਰ ਤੋਂ ਸੇਵਾ ਦਾ ਜੋ ਵੀ ਪ੍ਰਤੀ ਹੁਕਮ ਹੁੰਦਾ ਹੈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਉਸ ਨੂੰ ਹਰ ਵੇਲੇ ਪੂਰਾ ਕਰਦਾ ਹੈ।ਭਾਈ ਸਾਹਿਬ ਅਤੇ ਜੱਥਿਆਂ ਵੱਲੋਂ ਸ਼ਬਦ ਕੀਰਤਨ, ਵਾਹਿੁਗਰੂ ਸ਼ਬਦ ਦੇ ਜਾਪ ਦੀਆਂ ਹਾਜਰੀਆਂ ਵੀ ਲਗਾਈਆ ਗਈਆਂ।ਇਸ ਮੌਕੇ ਵਿਸ਼ੇਸ਼ ਤੌਰ ਤੇ ਮਾਤਾ ਵਿਪਨਪ੍ਰੀਤ ਕੋਰ ਲੁਧਿਆਣੇ ਵਾਲੇ, ਭਾਈ ਗਗਨਜੋਤ ਸਿੰਘ ਜਲੰਧਰ, ਲੱਕੀ ਵੀਰ ਜੀ ਕੁਰਾਲੀ ਵਾਲਿਆਂ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਨਕੋਦਰ ਅਤੇ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply