Friday, May 17, 2024

ਜਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

PPN2711201806ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਪ੍ਰੀਤਮ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸੁੰਹ ਚੁਕਾਈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਅਸੀਂ, ਭਾਰਤ ਦੇ ਲੋਕ, ਭਾਰਤ ਨੂੰ ਇੱਕ ਪ੍ਰਭੁਸੱਤਾ ਸੰਪਨ, ਸਮਾਜਵਾਦੀ ਧਰਮ ਨਿਰਪੱਖ, ਪਰਜਾਤੰਤਰਿਕ ਗਣਤੰਤਰ ਬਣਾਉਣ ਦਾ ਨਿਸ਼ਚਾ ਕੀਤਾ ਹੈ ਅਤੇ ਅਸੀਂ ਭਾਰਤ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਇਨਸਾਫ ਅਤੇ ਵਿਚਾਰਾਂ ਦੀ, ਵਿਸ਼ਵਾਸ਼ ਧਰਮ, ਪੂਜਾ ਅਤੇ ਵਿਚਾਰਾਂ ਦੇ ਪ੍ਰਗਟਾਅ ਦੀ ਆਜ਼ਾਦੀ ਅਤੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਸਮਾਨਤਾ ਪ੍ਰਾਪਤ ਕਰਨ ਲਈ ਅਤੇ ਸਾਰੇ ਨਾਗਰਿਕਾਂ ਵਿੱਚ ਪਿਆਰ, ਭਾਈਚਾਰਾ ਅਤੇ ਸਹਿਯੋਗ ਦੇ ਵਿਕਾਸ ਲਈ ਵਿਅਕਤੀ ਦੇ ਮਾਣ ਨੂੰ ਵਧਾਉਣ ਲਈ ਅਤੇ ਦੇਸ਼ ਦੀ ਅਖੰਡਤਾ ਤੇ ਏਕਤਾ ਲਈ ਕੰਮ ਕਰਨ ਦਾ ਨਿਸ਼ਚਾ ਕਰਦੇ ਹਾਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਸ਼ ਕੁਮਾਰ ਮਾਲ ਅਫ਼ਸਰ, ਗੁਲਸ਼ਨ ਕੁਮਾਰ ਜ਼ਿਲ੍ਹਾ ਬਚਤ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …

Leave a Reply