Saturday, April 25, 2026

ਦਾਨੀ ਪਰਿਵਾਰ ਨੇ ਅੱਖਾਂ ਦਾਨ ਕਰਨ ਦੇ ਫਾਰਮ ਭਰੇ

PPN28081408
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ ਸੱਗੂ) – ਗਰੀਬਾਂ, ਲੋੜਵੰਦਾਂ, ਅਨਾਥਾਂ ਦੀ ਸੇਵਾ ਲਈ ਪਿਛਲੇ 17 ਸਾਲਾਂ ਤੋਂ ਤੱਤਪਰ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਦੇ ਦਫ਼ਤਰ ਵਿਖੇ ਸ. ਜਸਦੇਵ ਸਿੰਘ ਅਤੇ ਬੀਬੀ ਸਿਮਰਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਪਰਿਵਾਰ ਸਮੇਤ ਪੁੱਜੇ। ਉਨ੍ਹਾਂ ਨੇ ਆਪਣੇ ਸਪੁੱਤਰ ਕਾਕਾ ਬਲਰਾਜ ਸਿੰਘ ਦੇ ਜਨਮ ਦਿਨ ਦੇ ਮੌਕੇ ਅਤੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਸਮੇਂ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਪਾਸ ਆਪਣੀਆਂ ਅੱਖਾਂ ਦਾਨ ਕਰਨ ਦੇ ਫਾਰਮ ਭਰ ਕੇ ਮਨੁੱਖਤਾ ਲਈ ਵੱਡਮੁੱਲਾ ਦਾਨ ਕਰਨ ਦੀ ਪ੍ਰਤਿਗਿਆ ਕੀਤੀ ਹੈ । ਇਸ ਤਰਾਂ ਉਹ ਹੋਰ ਲੋਕਾਂ ਲਈ ਪੇ੍ਰਰਨਾ ਸਰੋਤ ਵੀ ਹੈ।ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਵੱਲੋਂ ਪਰਿਵਾਰ ਨੂੰ ਸਿਰੋਪਾਓ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply