ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੋਣਾਂ ਵਿੱਚ ਕਰਨਜੀਤ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਦਾ ਪਹਿਲਾ ਰਿਕਾਰਡ ਤੋੜ ਕੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਗਿਆ ਹੈ।ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ (ਆਨਰੇਰੀ ਕਨੂੰਨੀ ਸਲਾਹਕਾਰ ਪੰਜਾਬ ਪੋਸਟ) ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਤੋਂ 107 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਜਿੰਨ੍ਹਾਂ ਵਿਚੋਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਕਰਨਜੀਤ ਸਿੰਘ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਸੈਕਟਰੀ ਐਂਡ ਵਾਈਸ ਚੈਅਰਮੈਨ ਨੇ 1685 ਵੋਟਾਂ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ।ਐਡਵੋਕੇਟ ਕਰਨਜੀਤ ਸਿੰਘ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।ਐਡਵੋਕੇਟ ਨਵਨੀਤ ਸਿੰਘ ਸੰਗੋਤਰਾ, ਐਡਵੋਕੇਟ ਜੇ.ਐਨ ਸ਼ਰਮਾ, ਐਡਵੋਕੇਟ ਅਮਨਦੀਪ ਸਿੰਘ ਪਾਹਵਾ, ਐਡਵੋਕੇਟ ਸੁਖਮਨਦੀਪ ਸਿੰਘ ਮਜੀਠਾ, ਐਡਵੋਕੇਟ ਸਮਰਾਟ, ਐਡਵੋਕੇਟ ਨਵਾਬ ਗਿੱਲ, ਐਡਵੋਕੇਟ ਲਖਨਪਾਲ ਸਿੰਘ ਅਤੇ ਐਡਵੋਕੇਟ ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਵੀ ਇਸ ਵੱਡੀ ਜਿੱਤ ‘ਤੇ ਉਨਾਂ ਨੂੰ ਵਧਾਈ ਦਿੱਤੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media