Friday, August 28, 2026

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) –  28 ਨਵੰਬਰ ਬੁੱਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਭਾਰਤੀ ਸਮੇਂ ਮੁਤਾਬਿਕ 12.30 ਵਜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਰੱਖਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ।
              ਡੇਰਾ ਬਾਬਾ ਨਾਨਕ (ਭਾਰਤ) ਵਿਖੇ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਪੁਰ ਸਾਹਿਬ ਕੋਰੀਡੋਰ ਦਾ ਕੀਤਾ ਸੀ ਉਦਘਾਟਨ।
              ਪਾਕਿਸਤਾਨ ਸਰਕਾਰ ਦਾ ਇੱਕ ਹੋਰ ਅਹਿਮ ਐਲਾਨ – ਵੀਜ਼ਾ ਫ੍ਰੀ ਹੋਵੇਗਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ- ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਕੇ ਉਸੇ ਦਿਨ ਵਾਪਸ ਮੁੜਨਾ ਪਵੇਗਾ ਭਾਰਤ।
               ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਗੁ. ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਤੋਂ ਵੀਜ਼ਾ ਆਨ ਅਰਾਈਵਲ ਸਹੂਲਤ ਹੋ ਸਕਦੀ ਹੈ ਸ਼ੁਰੂ।
             ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਬਣਾਏਗਾ ਰੇਲਵੇ ਸਟੇਸ਼ਨ ਤੇ ਹੋੋਟਲ – ਸੜਕੀ ਤੇ ਰੇਲ ਰਸਤੇ, ਗੁਰਦੁਆਰਾ ਸਾਹਿਬ ਦੇ ਵਿਸਥਾਰ  ਆਦਿ ਲਈ ਪਾਕਿਸਤਾਨ ਸਰਕਾਰ ਨੇ ਰੱਖਿਆ 1.95 ਬਿਲੀਅਨ ਪਾਕਿਸਤਾਨੀ ਕਰੰਸੀ ਦਾ ਬੱਜ਼ਟ।
             ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਅੋਜਲਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਰੀਡੋਰ ਸਮਾਗਮ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਪੁੱਜੇ।
              ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਡੇਰਾ ਬਾਬਾ ਨਾਨਕ ਵਿਖੇ ਗੁਰਬਾਣੀ ਦੇ ਗਲਤ ਉਚਾਰਣ ਲਈ ਸਿੱਖ ਸੰਗਤ ਤੋਂ ਮੰਗੀ ਮੁਆਫੀ।
             ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੌਰੇ ਨੂੰ ਨਿੱਜੀ ਦੱਸਿਆ।
ਪਾਕਿਸਤਾਨ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਕੀਤਾ ਧੰਨਵਾਦ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply