ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ
ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਚਲਾਉਣ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ ਐਸ.ਐਮ.ਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਝੋਨਾ (ਜੀਰੀ) ਸੀਜ਼ਨ 2018-19 ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਫਸਲ ਦੀ ਕਟਾਈ ਆਮ ਤੌਰ `ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਈ ਵਾਰ ਹਨੇਰਾ ਹੋਣ ਕਾਰਨ ਕੰਬਾਈਨਾਂ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ 15 ਦਸੰਬਰ 2018 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media