ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀ ਬਾਰ੍ਹਵੀਂ, ਆਰਟਸ ਦੀ ਤੁਸ਼ੀਨ ਨਾਰੰਗ ਨੂੰ `ਜੈਮ ਆਫ਼ ਸਹੋਦਿਆ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਵਿੱਦਿਅਕ ਤੇ ਸਹਿ-ਪਾਠਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਕਰਨ ਲਈ ਚੁਣਿਆ ਗਿਆ।ਸਕੂਲ ਦੇ ਸੱਤਵੀਂ ਜਮਾਤ ਦੇ ਨਿਰਵਾਨ ਨੂੰ ਵੀ ਅੰਗਰੇਜ਼ੀ ਭਾਸ਼ਣ ਪ੍ਰਤੀਯੋਗਿਤਾ ਵਿੱਚ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਅ।ਇਹ ਪ੍ਰਤੀਯੋਗਿਤਾ ਅੰਗਰੇਜ਼ੀ ਨੂੰ ਪ੍ਰਫੁੱਲਤ ਕਰਨ ਵਾਲੀ ਸੰਸਥਾ ਐਡਿਊਬਰੁਕ ਦੁਆਰਾ ਆਯੋਜਿਤ ਕੀਤੀ ਗਈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …