Tuesday, April 30, 2024

ਮੱਧ ਪ੍ਰਦੇਸ਼ ਤੋਂ ਆਈ 3 ਕਿਲੋ ਅਫੀਮ ਨਾਲ ਇੱਕ ਹੋਰ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ ਮਨਧੀਰ ਸਿੰਘ
ਭੀਖੀ/ਮਾਨਸਾ, 28 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ PUNJ2711201814ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਲਿਆਂਦੀ 3 ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ।
    ਇਸ ਸਬੰਧੀ ਪ੍ਰੈਸ ਨੂੰ ਸੰਬੋਧਨ ਕਰਦਿਆਂ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ `ਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਏ.ਐਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਝੁਨੀਰ ਥਾਣੇ ਦੀ ਹੱਦ ਅੰਦਰ ਗੁਰਲਾਲ ਸਿੰਘ ਵਾਸੀ ਦਾਨੇਵਾਲਾ ਪਾਸੋਂ 3 ਕਿਲੋ ਅਫੀਮ ਬਰਾਮਦ ਕੀਤੀ ਹੈ।
    ਉਨਾਂ ਦੱਸਿਆ ਕਿ ਇਹ ਵਿਅਕਤੀ ਪਿਛਲੇ ਕਰੀਬ 2-3 ਮਹੀਨਿਆਂ ਤੋ ਅਫੀਮ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ, ਜਿਸ ਨੂੰ ਕਾਬੂ ਕਰ ਕੇ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਝੁਨੀਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
    ਮੁੱਢਲੀ ਤਫਤੀਸ਼ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਗੁਰਲਾਲ ਸਿੰਘ (50) ਨੂੰ ਮੱਧ ਪ੍ਰਦੇਸ ਤੋਂ ਕੋਈ ਵਿਅਕਤੀ ਅਫੀਮ ਸਪਲਾਈ ਕਰ ਕੇ ਗਿਆ ਸੀ, ਜਿਸ ਬਾਰੇ ਡੂੰਘਾਈ ਨਾਲ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਮੁਜ਼ਰਮ ਨੇ ਇਹ ਅਫੀਮ 1 ਲੱਖ 30 ਹਜ਼ਾਰ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਖਰੀਦ ਕੀਤੀ ਸੀ ਅਤੇ ਅੱਗੇ 2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਣੀ ਸੀ।
    ਉਨਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁਛਗਿਛ ਕੀਤੀ ਜਾਵੇਗੀ।   
    ਐਸ.ਐਸ.ਪੀ ਮਨਧੀਰ ਸਿੰਘ ਨੇ ਤਾੜਨਾ ਕਰਦਿਆਂ ਕਿ ਨਸ਼ਾ ਤਸਕਰੀ ਦੇ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।ਪ੍ਰੈਸ ਕਾਨਫਰੰਸ ਦੌਰਾਨ ਐਸ.ਪੀ (ਡੀ) ਅਨਿਲ ਕੁਮਾਰ ਵੀ ਮੌਜੂਦ ਸਨ।
     ਐਸ.ਐਸ.ਪੀ ਮਨਧੀਰ ਸਿੰਘ ਨੇ ਦਸਿਆ ਕਿ ਹੁਣ ਤਕ ਐਨ.ਡੀ.ਪੀ.ਐਸ ਐਕਟ ਦੇ ਵੱਖ-ਵੱਖ ਕੇਸਾਂ ਵਿੱਚ ਹੁਣ ਤੱਕ 57 ਕਿਲੋ ਭੁੱਕੀ ਬ੍ਰਾਮਦ ਕੀਤੀ ਗਈ ਹੈ ਅਤੇ 13 ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰਾਂ ਹੀ ਆਬਕਾਰੀ ਐਕਟ ਤਹਿਤ ਵੱਖ-ਵੱਖ ਕੇਸਾਂ ਵਿਚ 67 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 2 ਚਾਲੂ ਭਠੀਆਂ, 530 ਲੀਟਰ ਲਾਹਣ ਅਤੇ 429 ਪੇਟੀਆਂ ਸ਼ਰਾਬ ਬਰਾਮਦ ਕੀਤੇ ਗਏ ਹਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply