Monday, June 15, 2026

ਗਰਭਵਤੀ ਔਰਤਾਂ ਦੀ ਡਲਿਵਰੀ ਸਰਕਾਰੀ ਹਸਪਤਾਲਾਂ `ਚ ਯਕੀਨੀ ਬਣਾਈ ਜਾਵੇ-ਡੀ.ਸੀ

ਹੁਣ ਤੱਕ ਡੇਂਗੂ ਦੇ 244 ਕੇਸ ਪਾਜਟਿਵ ਪਾਏ ਗਏ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ PUNJ2711201815ਦੌਰਾਨ ਸਿਹਤ ਵਿਭਾਗ ਦੇ ਕੰਮਕਾਜ਼ ਦੀ ਸਮੀਖਿਆ ਅਤੇ ਡਾਕਟਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ: ਕਿਰਨਦੀਪ ਕੌਰ, ਜਿਲ੍ਹਾ ਤੇ ਪਰਿਵਾਰ ਭਲਾਈ ਅਫਸਰ ਡਾ: ਸੁਖਪਾਲ ਸਿੰਘ ਤੋਂ ਇਲਾਵਾ ਸਾਰੇ ਐਸ.ਐਮ.ਓ ਹਾਜਰ ਸਨ।
     ਸੰਘਾ ਨੇ ਮੀਟਿੰਗ ਦੌਰਾਨ ਡਾਕਟਰਾਂ ਨੂੰ ਕਿਹਾ ਕਿ ਗਰਭਵਤੀ ਔਰਤਾਂ ਦੀ ਡਲਿਵਰੀ ਨੂੰ ਸਰਕਾਰੀ ਹਸਪਤਾਲਾਂ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਲੋਕਾਂ  ਨੂੰ ਜਾਗਰੂਕ ਵੀ ਕੀਤਾ ਜਾਵੇ ਕਿ ਘਰਾਂ ਨਾਲੋਂ ਹਸਪਤਾਲਾਂ ਵਿੱਚ ਡਲੀਵਰੀ ਸੁਰੱਖਿਅਤ ਹੁੰਦੀ ਹੈ ਅਤੇ ਜੱਚਾ-ਬੱਚਾ ਦੋਵੇਂ ਸੁਰੱਖਿਅਤ ਰਹਿੰਦੇ ਹਨ।ਸੰਘਾ ਨੇ ਡਾਕਟਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੀ ਸਿਹਤ ਜਾਂਚ ਜਰੂਰ ਕੀਤੀ ਜਾਵੇ ਅਤੇ ਸਾਰੇ ਬੱਚਿਆਂ ਦਾ ਟੀਕਾਕਰਨ ਜਰੂਰੀ ਬਣਾਇਆ ਜਾਵੇ।
     ਡਿਪਟੀ ਕਮਿਸ਼ਨਰ ਨੇ ਕਿਹਾ ਜਿਹੜੇ ਪ੍ਰਵਾਸੀ ਮਜਦੂਰ ਇਥੇ ਆਉਂਦੇ ਹਨ ਉਨ੍ਹਾਂ ਦੇ ਪਰਿਵਾਰ ਨਿਯੋਜਨ ਵੱਲ ਖਾਸ ਧਿਆਨ ਦਿੱਤਾ ਜਾਵੇ।ਸੰਘਾ ਨੇ ਦੱਸਿਆ ਕਿ ਇਸ ਸਾਲ ਅਕਤੂਬਰ 2018 ਤੱਕ ਜਿਲ੍ਹੇ ਵਿੱਚ ਡੇਂਗੂ ਦੇ 539 ਕੇਸ ਸ਼ੱਕੀ ਪਾਏ ਗਏ ਸਨ ਜਿੰਨਾਂ ਵਿੱਚੋਂ 244 ਕੇਸ ਪਾਜਟਿਵ ਪਾਏ ਗਏ ਸਨ।ਸੰਘਾ ਨੇ ਕਿਹਾ ਕਿ ਜਿਲੇ੍ਹ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਵੀ ਯੋਗ ਉਪਰਾਲੇ ਕੀਤੇ ਜਾਣ । ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ 4180 ਲਾਭਪਾਤਰੀਆਂ ਨੂੰ 26814800 ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ।
     ਸਹਾਇਕ ਸਿਵਲ ਸਰਜਨ ਡਾ: ਕਿਰਨਦੀਪ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਮਹੀਨੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋੜ ਪੈਣ ਤੇ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿਖੇ ਰੈਫਰ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਔਰਤਾਂ ਨੂੰ ਸਰਕਾਰੀ ਹਸਪਤਾਲ ਵਿਖੇ ਡਲਿਵਰੀ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply