Friday, April 24, 2026

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ 14ਵਾਂ ਜੀਅ ਦਇਆ ਪ੍ਰਵਾਨ ਸਮਾਗਮ 1 ਦਸੰਬਰ ਨੂੰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ 1 ਦਸੰਬਰ ਨੂੰ PUNJ2911201801ਆਯੋਜਿਤ ਕੀਤੇ ਜਾ ਰਹੇ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਦਾ ਪੋਸਟਰ ਰਲੀਜ਼ ਕਰ ਕੇ ਸਮਾਗਮ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਈ ਮੀਟਿੰਗ ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਇਸ ਸਮਾਗਮ ਲਈ ਤਕਰੀਬਨ 85 ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਆਏ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਦੀ ਵੱਧ ਤੋਂ ਵੱਧ ਸੇਵਾ ਹੋ ਸਕੇ।ਭਾਈ ਸਾਹਿਬ ਨੇ ਕਿਹਾ ਕਿ ਸਲਾਨਾ ਸਮਾਗਮ ਸਬੰਧੀ ਆਯੋਜਿਤ ਕੀਤੇ ਜਾ ਰਹੇ ਗੁਰਮਤਿ ਪ੍ਰੋਗਰਾਮ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵਾਲੇ, ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਥਾ ਵਾਚਕ ਤੇ ਗਿਆਨੀ ਪਿੰਦਰਪਾਲ ਸਿੰਘ ਵਿਸ਼ੇਸ਼ ਤੌਰ `ਤੇ ਸੰਗਤਾਂ ਦੇ ਦਰਸ਼ਨ ਕਰਨਗੇ।ਉਨਾਂ ਕਿਹਾ ਕਿ ਸ਼ਾਮ 4.00 ਵਜੇ ਤੋਂ ਦੇਰ ਰਾਤ ਤੱਕ ਹੋਣ ਵਾਲੇ ਸਮਾਗਮ ਦਾ ਲਾਈਵ ਟੈਲੀਕਾਸਟ ਵੀ ਕੀਤਾ ਜਾਵੇਗਾ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply