ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ
ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸਿੱਖ ਇਤਿਹਾਸ ਦੇ ਉਹ ਪਾਤਰ ਹਨ, ਜਿਨ੍ਹਾਂ ਨੂੰ ਪਹਿਲੇ ਪਾਤਸ਼ਾਹ ਜੀ ਨੇ ਭਾਈ ਦੀ ਉਪਾਧੀ ਬਖ਼ਸ਼ਿਸ਼ ਕੀਤੀ।ਉਹ ਸਮਰਪਣ ਦੀ ਸਿਖਰਲੀ ਮਿਸਾਲ ਸਨ।ਡਾ. ਰੂਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਗੁਰੂ ਪ੍ਰਤੀ ਸਮਰਪਣ ਭਾਵਨਾ ਗ੍ਰਹਿਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ।ਸਮਾਗਮ ਵਿਚ ਸ਼ਾਮਲ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੇ ਭਾਈ ਮਰਦਾਨਾ ਜੀ ਦੀ ਸਲਾਨਾ ਯਾਦ ਵਿਚ ਸਮਾਗਮ ਕਰਵਾਉਣ ਦੇ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਕੀਤਾ, ਜੋ ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਵੀ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਬਖ਼ਸ਼ਿਸ਼ ਕੀਤੇ ਗਏ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰੀਤਪਲ ਸਿੰਘ ਐਲ.ਏ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ ਤੇ ਦਰਸ਼ਨ ਸਿੰਘ, ਰਾਜਵੀਰ ਸਿੰਘ ਬੋਦਲਾ, ਅਮਰੀਕ ਸਿੰਘ ਸਰਪੰਚ, ਬੀਬੀ ਕਪੂਰਥਲਾ, ਗੁਲਜ਼ਾਰ ਸਿੰਘ, ਗੁਲਜ਼ਾਰ ਸਿੰਘ ਸੰਧੂ, ਮੁਸ਼ਤਾਕ ਖਾਨ ਨਾਭਾ, ਕੇਵਲ ਕ੍ਰਿਸ਼ਨ ਆਲੋਵਾਲ, ਰਾਜਾ ਕਪੂਰਥਲਾ ਆਦਿ ਹਾਜ਼ਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media