Thursday, August 27, 2026

2 ਦਸੰਬਰ ਦੀ ਚੋਣ `ਚ ਮੈਂਬਰ ਦੀਵਾਨ ਦੇ ਵਿਧਾਨ ਮੁਤਾਬਿਕ ਪਾ ਸਕਣਗੇ ਵੋਟ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋ ਰਹੀਆਂ ਜਨਰਲ ਚੋਣਾਂ ’ਚ ਦੀਵਾਨ ਦੇ ਮੈਂਬਰ ਦੀਵਾਨ ਦੇ Ckdਸੰਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ।ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਦੀਵਾਨ ਦੇ ਚੋਣ ਅਬਜਰਵਰ ਇਕਬਾਲ ਸਿੰਘ ਲਾਲਪੁਰਾ ਅਤੇ ਡਾ: ਜਸਵਿੰਦਰ ਸਿੰਘ ਢਿਲੋਂ ਨੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਿਸੇ ਵਿਅਕਤੀ ਵਲੋਂ ਚੋਣਾਂ ਪ੍ਰਤੀ ਖੜੇ ਕੀਤੇ ਜਾ ਰਹੇ ਕਿਸੇ ਵੀ ਭੰਬਲਭੁਲੇ ਦਾ ਚੋਣ ਪ੍ਰਕਿਰਿਆ ’ਤੇ ਕੋਈ ਅਸਰ ਨਹੀਂ ਪਵੇਗਾ।ਉਨਾਂ ਦੱਸਿਆ ਕਿ ਦੋਹਾਂ ਚੋਣ ਅਬਜਰਵਰ ਅਨੁਸਾਰ ਬਲਜਿੰਦਰ ਸਿੰਘ ਦਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣਾ ਉਹਨਾਂ ਦਾ ਨਿੱਜੀ ਫੈਸਲਾ ਸੀ, ਉਹਨਾਂ ਤੋਂ ਕੋਈ ਸਲਾਹ ਨਹੀਂ ਲਈ ਗਈ। 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply