ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਮਜੀਠਾ- ਅਣਖੀ ਧੜੇ ਦੇ ਉਮੀਦਵਾਰਾਂ ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ
ਨਿੱਜਰ, ਸਵਿੰਦਰ ਸਿੰਘ ਕੱਥੂਨੰਗਲ, ਸੁਖਦੇਵ ਸਿੰਘ ਮਤੇਵਾਲ ਅਤੇ ਅਮਰਜੀਤ ਸਿੰਘ ਵਿਕਰਾਂਤ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਉਹਨਾਂ ਦੀਵਾਨ ਦੇ ਵਿਧਾਨ ਅਨੁਸਾਰ ਮੌਜੂਦਾ ਚੋਣਾਂ ਨੇਪਰੇ ਚਾੜਣ ਅਤੇ ਪੁਰਾਤਨ ਸੰਵਿਧਾਨ ਨੂੰ ਮੁੜ ਲਾਗੂ ਕਰਵਾਉਣ ਪ੍ਰਤੀ ਯਤਨ ਕਰਨ ਦੀ ਗੱਲ ਕਹੀ ਗਈ ਹੈ ।
ਉਕਤ ਉਮੀਦਵਾਰਾਂ ਨੇ ਚੋਣ ਨਿਸ਼ਾਨ ਨਗਾਰੇ ’ਤੇ ਵੋਟ ਪਾ ਕੇ ਇਤਿਹਾਸਕ ਜਿੱਤ ਦਿਵਾਉਣ ਦੀ ਸਮੂਹ ਮੈਬਰਾਂ ਨੂੰ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਸੰਗਤ ਨੇ ਸੇਵਾ ਬਖਸ਼ੀ ਤਾਂ ਉਹ ਚੀਫ ਖਾਲਸਾ ਦੀਵਾਨ ਨੂੰ ਮੁੜ ਬੁਲੰਦੀਆਂ ਤੱਕ ਲੈਜਾਣ ’ਚ ਕੋਈ ਕਸਰ ਨਹੀਂ ਛੱਡਣਗੇ।ਉਹਨਾਂ ਪੰਜਾਬ ਤੋਂ ਇਲਾਵਾ ਦਿੱਲੀ, ਕਾਨਪੁਰ, ਮੰੁਬਈ, ਜਲੰਧਰ, ਲੁਧਿਆਣਾ ਅਤੇ ਚੰਡੀਗੜ ਤੋਂ ਵੱਡੀ ਗਿਣਤੀ ਮੈਬਰਾਂ ਤੋਂ ਪੂਰਾ ਸਾਥ ਮਿਲਣ ਦਾ ਦਾਅਵਾ ਕੀਤਾ ਹੈ।ਇਸ ਮੌਕੇ ਦੀਵਾਨ ਦੇ ਸੀਨੀਅਰ ਮੈਂਬਰ ਜਤਿੰਦਰ ਸਿੰਘ ਭਾਟੀਆ, ਅਵਤਾਰ ਸਿੰਘ, ਅਤਰ ਸਿੰਘ, ਰਜਿੰਦਰ ਸਿੰਘ ਮਰਵਾਹ, ਸੁਰਜੀਤ ਸਿੰਘ, ਜਗਦੀਪ ਸਿੰਘ ਨਰੂਲਾ, ਮਨਮੋਹਨ ਸਿੰਘ, ਪ੍ਰਿੰਸ ਸੁਖਜਿੰਦਰ ਸਿੰਘ ਅਤੇ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media