Tuesday, May 26, 2026

ਡਿਪਟੀ ਕਮਿਸ਼ਨਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਸਮਾਚਾਰ ਗਰੁੱਪ ਦਾ ਧੰਨਵਾਦ

PPN0112201803ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਇੱਕ ਹਿੰਦੀ ਅਖਬਾਰ ਦੇ ਜਾਇੰਟ ਐਡੀਟਰ ਸੀਤੇਸ਼ ਵਿੱਜ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਰੇਲ ਹਾਦਸੇ ਤੋਂ ਪੀੜਤ 46 ਪਰਿਵਾਰਾਂ ਨੂੰ ਨਕਦ ਰਾਸ਼ੀ ਅਤੇ ਕੰਬਲ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁਰਾਰੀ ਬਾਪੂ ਦੇ ਅਸ਼ੀਰਵਾਦ ਨਾਲ ਸਮਾਚਾਰ ਗਰੁੱਪ ਵਲੋਂ ਰੇਲ ਹਾਦਸੇ ਤੋਂ ਪੀੜਤ ਵਿਅਕਤੀਆਂ ਦੀ ਮਦਦ ਦਾ ਜੋ ਬੀੜਾ ਚੁੱਕਿਆ ਗਿਆ ਸੀ, ਉਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਕੀਤੀ ਗਈ ਹੈ।
     ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਗਰੁੱਪ ਦਾ ਜਿਲ੍ਹਾ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਨੇ ਹੋਰ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੇ ਰਣਧੀਰ ਠਾਕੁਰ ਸਕੱਤਰ ਰੈਡ ਕਰਾਸ ਵੀ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply