Thursday, July 9, 2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

PPN0112201810ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ)  ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਸਟਾਫ ਵਲੋਂ ਕੀਤੇ ਗਏ ਕੰਮ ਦਾ ਜਾਇਜਾ ਲੈਣ ਸਬੰਧੀ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਨੂੰ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਸਬੰਧੀ ਤਿਆਰ ਕੀਤੇ ਗਈਆਂ ਸਮਰੀਆਂ ਫਾਰਮ ਨੰਬਰ 9,10,11,11-ਏ ਵਿੱਚ ਮੁਹੱਈਆ ਕਰਵਾਈਆਂ ਗਈਆਂ।
     ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਬੀ.ਐਲ.ਓ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਮਈ-ਜੂਨ, 2018 ਦੌਰਾਨ ਕੀਤੇ ਗਏ ਡੋਰ-ਟੂ-ਡੋਰ ਸਰਵੇ ਅਤੇ ਵਿਸ਼ੇਸ਼ ਸਰਸਰੀ ਸੁਧਾਈ ਵਿੱਚ ਕੀਤੇ ਗਏ ਕੰਮ ਵਿੱਚ ਜੇਕਰ ਕੋਈ ਦਾਅਵਾ/ਇਤਰਾਜ਼ ਜਾਂ ਕੋਈ ਮੁਸ਼ਕਿਲ ਪੇਸ਼ ਆਈ ਹੈ ਤਾਂ ਉਹ ਜ਼ਿਲ੍ਹਾ ਚੋਣ ਦਫ਼ਤਰ ਪਠਾਨਕੋਟ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਸਮਰੀਆਂ ਸਬੰਧੀ ਉਨ੍ਹਾਂ ਪਾਸੋਂ ਦਾਅਵੇ/ਇਤਰਾਜ ਲੈਣ ਸਬੰਧੀ ਇੱਕ ਹੋਰ ਮੀਟਿੰਗ ਇਕ ਹਫ਼ਤੇ ਦੇ ਅੰਦਰ-ਅੰਦਰ ਕੀਤੀ ਜਾਣੀ ਹੈ।
ਇਸ ਮੌਕੇ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਸਰਬਜੀਤ ਸਿੰਘ, ਚੋਣ ਤਹਿਸੀਲਦਾਰ ਪਠਾਨਕੋਟ, ਮਹਿੰਦਰ ਪਾਲ, ਭੁਪਿੰਦਰ ਸਿੰਘ, ਹਰਸ਼ਰਨ ਸਿੰਘ ਪ੍ਰੋਗਰਾਮਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।  

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply