ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸਸ਼ਨ ਜੱਜ ਕਮ ਚੇਅਰਮੈਨ ਡਾ. ਤੇਜਵਿੰਦਰ ਸਿੰਘ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਉਨਾਂ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂਫ਼ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣ ਕੇ ਵਾਜ਼ਬ ਕਾਰਵਾਈ ਦਾ ਭਰੋਸਾ ਦਿਵਾਇਆ।ਜਿਨ੍ਹਾਂ ਹਵਾਲਾਤੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਫਾਰਮ ਭਰੇ ਗਏ।ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦੇ ਤਰੀਕੇ ਬਾਰੇ ਜਾਗਰੂਕ ਕੀਤਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media