ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਪਹਿਲਾ ਬੈਂਕ ਸਬੰਧੀ ਕੰਮਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਇਸ ਬੈਂਕ ਦੀ ਸ਼ਾਖਾ ਖੁੱਲਣ ਦੇ ਨਾਲ ਹੁਣ ਸਰਕਾਰੀ ਵਿਭਾਗਾਂ ਅਤੇ ਬਾਹਰ ਤੋਂ ਕੰਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲ ਕਿਸ਼ੋਰ ਗੁਪਤਾ ਸਾਖਾ ਪ੍ਰਬੰਧਕ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਐਸ.ਬੀ.ਆਈ ਵੱਲੋਂ ਨਵੀਂ ਸ਼ਾਖਾ ਖੋਲੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਖਾ ਵਿੱਚ ਏ.ਟੀ.ਐਮ ਮਸ਼ੀਨ ਵੀ ਲਗਾਈ ਜਾਵੇਗੀ।ਇਸ ਮੋਕੇ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਐਸ.ਕੇ ਪੁਨਿਆ ਰਿਜਨਲ ਮੈਨੇਜਰ, ਪ੍ਰਦੀਪ ਭਾਰਦਵਾਜ ਚੀਫ ਮੈਨੇਜਰ, ਬਲਵੰਤ, ਪੁਸ਼ਪਿੰਦਰ ਬਰਾਂਚ ਮੈਨੇਜਰ, ਭਾਰਤ ਭੂਸ਼ਣ, ਮੈਡਮ ਚਿਰੂਲ, ਸੋਨਮ ਸ਼ਰਮਾ ਅਤੇ ਆਦਿ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media