Thursday, July 9, 2026

ਦੋ ਦਿਨਾਂ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ

ਵੱਖ-ਵੱਖ ਜ਼ਿਲ੍ਹਿਆਂ ਤੋਂ 500 ਖਿਡਾਰੀ ਲੈਣਗੇ ਹਿੱਸਾ – ਲੋਧੀ ਨੰਗਲਫ਼ ਔਲਖ

PPN0112201816ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਸੰਧੂ) – ਪੰਜਾਬ ਦੇ ਖੇਡ ਖੇਤਰ ਨੂੰ ਪ੍ਰਫੁਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ 2 ਦਿਨਾਂ ਰਾਜ ਪੱਧਰੀ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 1 ਤੋਂ 2 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨ ਵਿਖੇ ਆਯੋਜਿਤ ਕੀਤੀ ਜਾਵੇਗੀ।ਇਹ ਜਾਣਕਾਰੀ ਪੰਜਾਬ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐਮ.ਐਲ.ਏ ਲਖਬੀਰ ਸਿੰਘ ਲੋਧੀ ਨੰਗਲ ਤੇ ਜਨਰਲ ਸਕੱਤਰ ਉੱਘੇ ਖੇਡ ਪ੍ਰਮੋਟਰ ਕਾਬਲ ਸਿੰਘ ਲਾਲੀ ਔਲਖ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਦੇ ਸਹਿਯੋਗ ਤੇ ਐਸੋਸੀਏਸ਼ਨ ਦੇ ਸਰਕਦਾ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਹੋਣ ਵਾਲੀ ਮਹਿਲਾ-ਪੁਰਸ਼ ਮਾਸਟਰ ਐਥਲੈਟਿਕਸ ਖਿਡਾਰੀਆਂ ਦੀ ਇਸ ਚੈਂਪੀਅਨਸ਼ਿਪ ਦੇ ਵਿੱਚ 30 ਸਾਲ ਤੋਂ ਲੈ ਕੇ 100 ਸਾਲ ਤੱਕ ਉਮਰ ਵਰਗ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 500 ਦੇ ਕਰੀਬ ਖਿਡਾਰੀ ਹਿੱਸਾ ਲੈਣਗੇ।ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ 1 ਦਸੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਕਰਨਗੇ।ਜ਼ਦੋਂਕਿ ਰਾਸ਼ਟਰੀ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਧਰਮਵੀਰ ਸਿੰਘ ਢਿੱਲੋਂ, ਜੀਐਨਡੀਯੂ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਸੁਖਦੇਵ ਸਿੰਘ, ਸਹਾਇਕ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ, ਕੈਂਪਸ ਸਪੋਰਟਸ ਇੰਚਾਰਜ ਪ੍ਰੋ. ਅਮਨਦੀਪ ਸਿੰਘ ਸੈਣੀ ਤੇ ਓ.ਐਨ.ਜੀ.ਸੀ ਮੁਬੰਈ ਦੇ ਜਗਦੇਵ ਸਿੰਘ ਵੜੈਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਨਗੇ।ਲੋਧੀ ਨੰਗਲ ਤੇ ਔਲਖ ਨੇ ਅੱਗੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਨੂੰ ਲੈ ਕੇ ਮਾਸਟਰ ਐਥਲੈਟਿਕਸ ਖਿਡਾਰੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਦੀ ਸਫਲਤਾ ਨੂੰ ਲੈ ਕੇ ਵੱਖ-ਵੱਖ ਕਮੇਟੀਆਂ ਦਾ ਗੱਠਨ ਕਰਨ ਦੇ ਨਾਲ-ਨਾਲ ਖਿਡਾਰੀਆਂ ਦੀ ਰਿਹਾਇਸ਼ ਤੇ ਖਾਣੇ ਦਾ ਬੇਮਿਸਾਲ ਪ੍ਰਬੰਧ ਕੀਤਾ ਗਿਆ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply