ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੜ੍ਹਾਈ ਦਿਵਸ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰਫ਼ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾ ਪੜ੍ਹਨ ਨਾਲ ਜਿੱਥੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਜਾਣਕਾਰੀ ਦਾ ਘੇਰਾ ਵੀ ਵਿਸ਼ਾਲ ਹੁੰਦਾ ਹੈ।ਵਿਦਿਆਰਥਣ ਮਹਿਕਦੀਪ ਕੌਰ ਨੇ ਇਕ ਭਾਸ਼ਣ ਅਤੇ ਵਿਦਿਆਰਥੀ ਜਸਨੂਰ ਸਿੰਘ ਨੇ ਇਕ ਕਵਿਤਾ ਰਾਹੀਂ ਵਿਦਿਆਰਥੀਆਂ ਨੂੰ ਪੁੱਸਤਕਾਂ ਦੇ ਮਹੱਤਵ ਤੋਂ ਜਾਣੂ ਕਰਾਇਆ।ਲਾਇਬ੍ਰੇਰੀਅਨ ਰਣਜੋਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਦੀ ਲਾਈਬਰੇਰੀ ਦਿਖਾ ਕੇ ਕਿਤਾਬਾਂ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ ਅਤੇ ਮਹੱਤਵ ਤੇ ਚਾਨਣਾ ਪਾਇਆ।ਵਿਦਿਆਰਥੀਆਂ ਨੇ ਕਿਤਾਬਾਂ ਪ੍ਰਤੀ ਬਹੁਤ ਦਿਲਚਸਪੀ ਦਿਖਾਈ।ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਮਿੱਤਰ ਹਨ ਅਤੇ ਇਹ ਉੱਤਮ ਜੀਵਨ ਜਾਂਚ ਦੀ ਸੇਧ ਦਿੰਦੀਆਂ ਹਨ। ਪ੍ਰਾਈਮਰੀ ਵਿੰਗ ਦੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਨਰੂਲਾ ਨੇ ਕਿਤਾਬਾਂ ਨੂੰ ਬੱਚਿਆਂ ਦਾ ਸੱਚਾ ਮਿੱਤਰ ਦਸਦੇ ਹੋਏ ਉਹਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media