Thursday, July 9, 2026

ਸੀ.ਬੀ.ਐਸ.ਈ ਨੇ ਕਰਵਾਇਆ ਜੀਵਨ ਜਾਂਚ ਵਿਸ਼ੇ ‘ਤੇ ਸੈਮੀਨਾਰ

PPN0112201818ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਆਰਮੀ ਪਬਲਿਕ ਸਕੂਲ ਵਿਖੇ ਜੀਵਨ ਜਾਂਚ ਵਿਸ਼ੇ ਤੇ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ. ਧਰਮਵੀਰ ਸਿੰਘ ਨੇ ਸ਼ਮਾ ਰੋਸ਼ਨ ਕੀਤੀ।ਆਰਮੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਮਿਸ ਲਵੀਨਾ ਰਾਜਪੂਤ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਅਤੇ ਵਰਕਸ਼ਾਪ ਦੀ ਸਫਲਤਾ ਲਈ ਸਹਿਯੋਗ ਦਿੱਤਾ।ਵਰਕਸ਼ਾਪ ਦੇ ਮੁੱਖ ਬੁਲਾਰੇ ਸ੍ਰੀਮਤੀ ਗੁਰਵਿੰਦਰ ਸੋਹੀ ਨੇ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ ਅਤੇ ਜੀਵਨ ਨੂੰ ਚੰਗੀ ਸੇਧ ਦੇਣ ਵਾਲੇ ਗੁਣਾਂ ਪੈਦਾ ਕਰਨ ਦੀਆਂ ਗਤੀਵਿਧੀਆਂ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆ।ਵਰਕਸ਼ਾਪ ਦਾ ਅਯੋਜਨ ਸ੍ਰੀਮਤੀ ਰਾਜਨ ਜੈਨ ਦੀ ਦੇਖ-ਰੇਖ ਹੇਠ ਹੋਇਆ।ਇਸ ਮੌਕੇ ਆਰਮੀ ਪਬਲਿਕ ਸਕੂਲ ਦੇ ਵਾਈਸ ਪ੍ਰਿੰਸੀਪਲ ਇਕਬਾਲ ਸਿੰਘ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply