ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਬਿਜੈ ਸਿੰਘ ਬਾਦੀਆਂ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਰਘਬੀਰ ਸਿੰਘ ਮੰਡ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਰਘਬੀਰ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਕੋਲ ਸੰਸਥਾ ਦੇ ਪ੍ਰਬੰਧਾਂ ਸਬੰਧੀ ਵਿਸ਼ਾਲ ਤਜ਼ਰਬਾ ਹੁੰਦਾ ਹੈ ਜਿਸ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਸਕੱਤਰ ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਅਤੇ ਹੋਰਾਂ ਨੇ ਵੀ ਨੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਗੁਰਾ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਮਨਜੀਤ ਸਿੰਘ ਤਲਵੰਡੀ ਸਮੇਤ ਮੰਡ ਦੇ ਪਰਿਵਾਰਕ ਮੈਂਬਰ ‘ਤੇ ਰਿਸ਼ਤੇਦਾਰ ਮੌਜੂਦ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media