ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ
ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਜੂਨੀਅਰ ਸਹਾਇਕ ਮੈਡਮ ਅਮਰਜੀਤ ਕੌਰ ਨੇ ਦੱਸਿਆ ਕਿ ਕਹਾਣੀ ਲੇਖਨ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਦੇ ਅਮਨਦੀਪ ਸਿੰਘ ਨੇ ਪਹਿਲਾ, ਡੀ.ਏ.ਵੀ. ਪਬਲਿਕ ਸਕੂਲ ਦੀ ਦੀਆ ਵਰਮਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਤਾਮਕੋਟ ਦੀ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਿਬੰਧ ਲੇਖਨ ਮੁਕਾਬਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਦੀ ਅਨੀਸ਼ਾ ਪਹਿਲੇ, ਸਰਕਾਰੀ ਮਿਡਲ ਸਕੂਲ ਖਿੱਲਣ ਦੇ ਅਰਸ਼ਦੀਪ ਸਿੰਘ ਦੂਸਰੇ ਅਤੇ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਦੀ ਕਾਜਲ ਕੌਰ ਤੀਸਰੇ ਸਥਾਨ `ਤੇ ਰਹੇ। ਉਨ੍ਹਾਂ ਦੱਸਿਆ ਕਿ ਕਵਿਤਾ ਲੇਖਨ ਮੁਕਾਬਲੇ ਵਿੱਚ ਡੀ.ਏ.ਵੀ.ਸਕੂਲ ਮਾਨਸਾ ਪਹਿਲੀ ਪੁਜ਼ੀਸ਼ਨ `ਤੇ ਕਾਬਜ ਰਿਹਾ ਅਤੇ ਦੂਜੀ ਅਤੇ ਤੀਸਰੀ ਪੁਜੀਸ਼ਨ ਕ੍ਰਮਵਾਰ ਮਾਲਵਾ ਪਬਲਿਕ ਸਕੂਲ ਖਿਆਲਾ ਅਤੇ ਸਰਵਿੱਤਕਾਰੀ ਵਿੱਦਿਆ ਮੰਦਰ ਮਾਨਸਾ ਨੇ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਕਵਿਤਾ ਉਚਾਰਣ ਮੁਕਾਬਲੇ ਵਿੱਚ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦਾ ਵਿਦਿਆਰਥੀ ਇੰਦਰ ਸਿੰਘ ਪਹਿਲੇ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਗੁਰਜੋਤ ਕੌਰ ਦੂਸਰੇ ਅਤੇ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਦੀ ਸੁਖਪ੍ਰੀਤ ਕੌਰ ਤੀਸਰੇ ਸਥਾਨ `ਤੇ ਰਹੇ।ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਹੇਸ਼ ਇੰਦਰ, ਕਰਮਜੀਤ ਸਿੰਘ, ਮੈਡਮ ਨਿਧੀ ਗੁਪਤਾ, ਮੈਡਮ ਸਨੇਹ ਲਤਾ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media