ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਵਰਡ ਏਡਜ਼ ਡੇਅ` `ਤੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਘਾਤਕ ਬਿਮਾਰੀ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਵੇਂ ਇਸ ਬਿਮਾਰੀ ਦੇ ਘਾਤਮ ਜਿਵਾਣੂ ਮਨੁੱਖ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਪ੍ਰਭਾਵਿਤ ਕਰਕੇ ਉਸ ਨੂੰ ਮੌਤ ਦੇ ਮੂੰਹ ਤੱਕ ਲੈ ਜਾਂਦੇ ਹਨ।ਵਿਦਿਆਰਥੀਆਂ ਨੇ ਲਾਲ ਰਿਬਨ ਜੋ ਕਿ ਇਸ ਬਿਮਾਰੀ ਦਾ ਚਿੰਨ੍ਹ ਹੈ ਆਪਣੇ ਮੋਢੇ ਤੇ ਲਗਾ ਕੇ ਰੋਲ ਪਲੇਅ ਅਤੇ ਭਾਸ਼ਨ ਦੁਆਰਾ ਇਸ ਬਿਮਾਰੀ ਦੇ ਕਾਰਨ ਫੈਲਣ ਅਤੇ ਬਚਾਅ ਬਾਰੇ ਦੱਸਿਆ ।
ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਜਿਊਣ ਅਤੇ ਇਸ ਘਾਤਕ ਬਿਮਾਰੀ ਤੋਂ ਬਚਣ ਲਈ ਅਤੇ ਆਪਣੇ ਆਸ-ਪਾਸ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …