ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਦੀ ਟੀਮ ਨੇ ਪਿਛਲੇ ਦਿਨੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੁੱਗਰੀ ਰੋਡ ਲੁਧਿਆਣਾ ਵੱਲੋਂ ਸੇਵਾ ਸਿੰਘ ਬੰਗਾ ਦੀ ਯਾਦ ਵਿੱਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦਸਵੀਂ-ਏ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ ਵਧੀਆ ਤਬਲਾ ਵਾਦਕ ਵਜੋਂ 1100/- ਰੁਪਏ ਨਕਦ ਅਤੇ ਸਕੂਲ ਨੇ ਦੂਜੀ ਵਾਰ ਓਵਰ ਆਲ ਟਰਾਫੀ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ 15 ਟੀਮਾਂ ਨੇ ਭਾਗ ਲਿਆ।ਜੇਤੂ ਟੀਮ ਦੇ ਸਕੂਲ ਪਹੁੰਚਣ `ਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ, ਵਾਈਸ ਪਿ੍ਰੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ । ਇਸ ਮੌਕੇ ਸੰਗੀਤ ਵਿਭਾਗ ਦੇ ਅਧਿਆਪਕ ਸ੍ਰੀਮਤੀ ਪ੍ਰਭਜੋਤ ਕੌਰ, ਰਾਜਕੁਮਾਰ, ਗੁਰਮੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media