ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀ.ਸੈ. ਸਕੂਲ (ਗਰਲਜ਼) ਕਟੜਾ ਕਰਮ ਸਿੰਘ ਵਿਖੇ ਟ੍ਰੈਫਿਕ ਨਿਯਮਾਂ, ਨਸ਼ਾਖੋਰੀ ਅਤੇ ਔਰਤ ਸੁਰੱਖਿਆ ਵਿਸ਼ਿਆਂ `ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਥਾਣਾ ਡੀ. ਡਵੀਜਨ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਾਮਲ ਹੋਏ।ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।
ਏ.ਐਸ.ਆਈ ਰਜਿੰਦਰ ਸਿੰਘ(ਸਾਂਝ ਕੇਂਦਰ), ਸਬ ਇੰਸਪੈਕਟਰ ਵਿਜੈ ਕੁਮਾਰ, ਏ.ਐਸ.ਆਈ ਗੁਰਚਰਨ ਸਿੰਘ, ਚਰਨਜੀਤ ਸਿੰਘ, ਗੁਰਪਿੰਦਰ ਸਿੰਘ (ਪੀ.ਵੀ.ਓ), ਟ੍ਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੇ ਭਾਸ਼ਣ ਰਾਹੀਂ ਹੋ ਰਹੀ ਸੜਕ ਦੁਰਘਟਨਾ ਦੇ ਅੰਕੜਿਆਂ ਦਾ ਵੇਰਵਾ ਦਿੰਦੇ ਹੋਏ ਟ੍ਰੈਫਿਕ ਨਿਯਮਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ, ਸਮਾਜਿਕ ਬੁਰਿਆਈ ਨਸ਼ਾਖੋਰੀ ਦੇ ਸਮਾਜ `ਤੇ ਪੈ ਰਹੇ ਭੈੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਔਰਤ ਸੁਰੱਖਿਆ ਲਈ ਵਿਦਿਆਰਥਣਾਂ ਨੂੰ ਖੁਦ ਨੂੰ ਬਹਾਦਰੀ ਅਤੇ ਦਲੇਰੀ ਤੋਂ ਕੰਮ ਲੈਣ ਦੀ ਪ੍ਰੇਰਨਾ ਦਿੱਤੀ।
ਡਾ. ਧਰਮਵੀਰ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਿਯਮ ਨਾਗਰਿਕਾਂ ਦੀ ਸੁਰੱਖਿਆ ਲਈ ਬਣਾਏ ਜਾਂਦੇ ਹਨ ਅਤੇ ਹਰ ਨਾਗਰਿਕ ਦਾ ਕਰਤਵ ਹੈ ਕਿ ਉਹ ਇਹਨਾਂ ਨਿਯਮਾਂ ਦਾ ਪਾਲਣ ਕਰੇ।ਇਸ ਮੌਕੇ ਸਕੂਲ ਦੇ ਅਧਿਆਪਕ ਸ੍ਰੀਮਤੀ ਲਿਵਲੀਨ ਕੌਰ, ਸ੍ਰੀਮਤੀ ਲਵਲੀ ਕੁਮਾਰੀ, ਸ੍ਰੀਮਤੀ ਨਰਿੰਦਰ ਗਿੱਲ, ਸ੍ਰੀਮਤੀ ਸੁਮਨ, ਨਵਦੀਪ ਜੋਸ਼ੀ ਅਤੇ ਸ਼ੰਕਰ ਪ੍ਰਸਾਦ ਅਤੇ ਸਮੂਹ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …