Wednesday, April 22, 2026

ਦਿੱਲੀ ਸਰਕਾਰ ਦੇ ਦਫਤਰ ਤੋਂ 63 ਸਿੱਖਾਂ ਦੇ ਕਤਲ ਦੀ ਫਾਈਲ ਹੋਈ ਗੁੰਮ – ਜੀ.ਕੇ

PPN0312201807ਨਵੀਂ ਦਿੱਲੀ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਗੰਭੀਰ ਆਰੋਪ ਲਗਾਇਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੇ ਕਈ ਮਾਮਲਿਆਂ ‘ਚ ਦਿੱਲੀ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ ਦੀ ਮਦਦ ਨਾ ਕਰਨ ਦਾ ਦੋਸ਼ ਲਗਾਇਆ ਹੈ।ਜੀ.ਕੇ ਨੇ ਖੁਲਾਸਾ ਕੀਤਾ ਕਿ ਦਿੱਲੀ  ਸਰਕਾਰ ਦੀ ਲਾਪਰਵਾਹੀ ਦੇ ਚਲਦੇ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ। ਇਸਦੇ ਪਿੱਛੇ ਕਿੱਤੇ ਨਾ ਕਿਤੇ ਕੇਜਰੀਵਾਲ ਅਤੇ ਕਾਂਗਰਸ ਦੀ ਪੁਰਾਣੀ ਯਾਰੀ ਕਾਰਨ ਹੈ।         
        ਜੀ.ਕੇ ਨੇ ਕਤਲੇਆਮ ਦੇ ਗਵਾਹਾਂ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਖਰੀਦੇ ਜਾਣ ਦਾ ਖੁਲਾਸਾ ਕਰਨ ਵਾਲੇ ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸਟ 4 ਤੋਂ 6 ਦਸੰਬਰ ਤਕ ਹੋਣ ਦੀ ਜਾਣਕਾਰੀ ਦਿੱਤੀ। ਜੀ.ਕੇ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਲਾਪਰਵਾਹੀ ਅਤੇ ਲਾਈ ਡਿਟੈਕਟਰ ਟੈਸਟ ਦੀ ਮਸ਼ੀਨ ਖਰਾਬ ਹੋਣ ਦੇ ਹਵਾਲੇ ਦੇਣ ਕਰਕੇ ਵਰਮਾ ਦਾ ਟੈਸਟ ਲਗਭਗ 1.5 ਸਾਲ ਦੀ ਦੇਰੀ ਬਾਅਦ ਹੋਣ ਜਾ ਰਿਹਾ ਹੈ। 4 ਅਤੇ 5 ਦਸੰਬਰ ਨੂੰ ਟੈਸਟ ਸੰਬੰਧੀ ਤਿਆਰੀਆਂ ਮੁਕੱਮਲ ਕਰਨ ਲਈ ਵਰਮਾ ਨੂੰ ਸੱਦਿਆ ਗਿਆ ਹੈ। ਜਦਕਿ 6 ਦਸੰਬਰ ਨੂੰ ਟੈਸਟ ਹੋਵੇਗਾ।        ਜੀ.ਕੇ. ਨੇ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਐਸ.ਆਈ.ਟੀ ਵੱਲੋਂ ਕਤਲੇਆਮ ਦੇ ਕਈ ਮਾਮਲੇ ’ਚ ਦਿੱਲੀ ਸਰਕਾਰ ਤੋਂ ਰਿਕਾਰਡ ਮੰਗਿਆ ਗਿਆ ਸੀ।ਪਰ ਵਾਰ-ਵਾਰ ਪੱਤਰ ਭੇਜਣ ਦੇ ਬਾਵਜੂਦ ਦਿੱਲੀ ਸਰਕਾਰ ਦਾ ਰਵੱਈਆ ਮਾਮਲੇ ਦੀ ਟਾਲਮਟੋਲ ਅਤੇ ਕਾਤਲਾਂ ਨੂੰ ਪਨਾਹ ਦੇਣ ਵਾਲਾ ਨਜ਼ਰ ਆਉਂਦਾ ਹੈ।ਜੀ.ਕੇ ਨੇ ਦੱਸਿਆ ਕਿ 29 ਮਾਰਚ 2017 ਨੂੰ ਐਸ.ਆਈ.ਟੀ ਦੇ ਚੇਅਰਮੈਨ ਅਨੁਰਾਗ ਵਲੋਂ ਇੱਕ ਗੁਪਤ ਪੱਤਰ ਦਿੱਲੀ ਸਰਕਾਰ ਦੇ ਕਾਨੂੰਨੀ ਵਿਭਾਗ ਦੇ ਡਾਈਰੈਕਟਰ ਪੰਕਜ ਸ਼ਾਂਘੀ ਨੂੰ ਭੇਜਿਆ ਗਿਆ ਸੀ।ਜਿਸ ਦੀ ਕਾਪੀ ਦਿੱਲੀ ਪੁਲਿਸ ਦੇ ਕਮਿਸ਼ਨਰ ਅਮੁੱਲ ਪਟਨਾਇਕ ਅਤੇ ਕੇਂਦਰ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਪ੍ਰਵੀਨ ਕੁਮਾਰ ਸ੍ਰੀਵਾਸਤਵ ਨੂੰ ਭੇਜੀ ਗਈ ਸੀ।ਇਹ ਕਲਿਆਣਪੁਰੀ ’ਚ ਮਾਰੇ ਗਏ 63 ਸਿੱਖਾਂ ਦੇ ਮਾਮਲੇ ਨਾਲ ਸੰਬੰਧਿਤ ਸੀ।ਜਿਸ ’ਚ ਦਿੱਲੀ ਸਰਕਾਰ ਦੇ ਵੱਲੋਂ ਦੋਸ਼ੀਆਂ ਦੇ ਖਿਲਾਫ ਸਜਾ ਦੇ ਬਦਲਾਵ ਲਈ ਕੋਈ ਅਪੀਲ ਦਾਇਰ ਨਹੀਂ ਕੀਤੀ ਗਈ ਸੀ।1 ਨਵੰਬਰ 1984 ਨੂੰ ਕਲਿਆਣਪੁਰੀ ਥਾਣੇ ’ਚ ਦਰਜ਼ ਹੋਈ ਇੱਕ ਐਫ.ਆਈ.ਆਰ. ਨੰਬਰ 433/84 ਪੁਲਿਸ ਵੱਲੋਂ 63 ਸਿੱਖਾਂ ਦੇ ਕਤਲ ਦੇ ਮਾਮਲੇ ’ਚ ਦਰਜ਼ ਕੀਤੀ ਗਈ ਸੀ।ਜੀ.ਕੇ ਨੇ ਦੱਸਿਆ ਕਿ ਜਾਂਚ ਦੇ ਬਾਅਦ ਪੁਲਿਸ ਵੱਲੋਂ 17 ਆਰੋਪੀਆਂ ਦੇ ਖਿਲਾਫ ਧਾਰਾ 302 ਦੇ ਤਹਿਤ ਆਰੋਪ ਪੱਤਰ ਵੀ ਦਾਇਰ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply