ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫੋਲੌਂਗ ਲਰਨਿੰਗ ਡਿਪਾਰਟਮੈਂਟ ਨੇ ਜਨਵਰੀ 2019 ਤੋਂ ਜੂਨ 2019 ਤੱਕ ਕੁੜੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ 6 ਮਹੀਨਿਆਂ ਦੇ ਕੋਰਸ ਸ਼ੁਰੂ ਕੀਤੇ ਹਨ।
ਇਨ੍ਹਾਂ ਕੋਰਸਾਂ ਵਿੱਚ ਕਟਿੰਗ ਅਤੇ ਟੇਲਰਿੰਗ `ਚ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ, ਬਿਊਟੀ ਕਲਚਰ ਵਿੱਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ਾਮਲ ਹਨ।ਇਸੇ ਤਰ੍ਹਾਂ ਵੈਬ ਡਿਜ਼ਾਇਨਿੰਗ ਵਿਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਅਤੇ ਇੰਗਲਿਸ਼ ਬੋਲਣ ਅਤੇ ਸੰਚਾਰ ਹੁਨਰ ਵਿਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਮੁੰਡਿਆਂ ਅਤੇ ਕੁੜੀਆਂ ਲਈ ਉਪਲਬਧ ਹਨ।ਰੁਚੀ ਅਨੁਸਾਰ ਉਮੀਦਵਾਰ 28 ਦਸੰਬਰ, 2018 ਤੱਕ ਯੂਨੀਵਰਸਿਟੀ ਦੀ ਵੈਬਸਾਈਟ ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।ਉਮੀਦਵਾਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media