Thursday, November 21, 2024

14ਵਾਂ ਜੀਅ ਦਇਆ ਪ੍ਰਵਾਨ ਸਮਾਗਮ ਹਰਿਆਵਲ ਨੂੰ ਕੀਤਾ ਸਮਰਪਿਤ

ਭਾਈ ਗੁਰਇਕਬਾਲ ਸਿੰਘ ਨੂੰ ਮਿਲੇਗਾ ਸ਼੍ਰੋਮਣੀ ਸੇਵਾ ਐਵਾਰਡ ਤੇ ਭਾਈ ਸਾਹਿਬ ਦਾ ਖਿਤਾਬ- ਗਿ. ਇਕਬਾਲ ਸਿੰਘ
ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਬੀਬੀ ਕੌਲਾਂ ਜੀ PUNJ0412201803ਭਲਾਈ ਕੇਂਦਰ ਟਰੱਸਟ ਵਿਖੇ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਭਾਈ ਹਰਵਿੰਦਰਪਾਲ ਸਿੰਘ ਲਿਟਲ ਵਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਸੰਤ ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵਾਲੇ, ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਇਕਬਾਲ ਸਿੰਘ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗਿਆਨੀ ਪਿੰਦਰਪਾਲ ਲੁਧਿਆਣੇ ਵਾਲੇ, ਸੰਤ ਅਵਤਾਰ ਸ਼ਾਹ ਦਿੱਲੀ ਵਾਲੇ, ਮਹੰਤ ਕਰਮਜੀਤ ਸਿੰਘ ਯਮੁਨਾ ਨਗਰ ਨੇ ਹਾਜ਼ਰੀ ਭਰੀ।ਜਦਕਿ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲੇ, ਗੁਲਾਮ ਹੈਦਰ ਕਾਦਰੀ, ਭਾਈ ਸਿਮਰਨਜੀਤ ਸਿੰਘ ਭਾਈ ਗੁਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਅਮਨਦੀਪ ਸਿੰਘ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ ਦਾ ਜੱਥਾ, ਬੀਬੀ ਬਲਜਿੰਦਰ ਕੌਰ ਜਲੰਧਰ, ਭਾਈ ਸੁਖਵਿੰਦਰ ਸਿੰਘ ਗੋਗਾ ਵੀਰ, ਬੀਬੀ ਪਰਮਜੀਤ ਕੋਰ ਪੰਮਾਂ ਭੈਣ, ਭਾਈ ਹਰਵਿੰਦਰਪਾਲ ਸਿੰਘ ਲਿਟਲ ਤੋਂ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਅੰਮ੍ਰਿਤ ਬਾਣੀ ਦੀ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਕਥਾ ਕੀਰਤਨ ਦੌਰਾਨ ਭਾਈ ਸਾਹਿਬ ਨੇ ਕਿਹਾ ਕਿ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਦਾ ਮੁੱਖ ਉਦੇਸ਼ ਘਰ-ਘਰ ਦਇਆ ਦਾ ਹੌਕਾ ਦੇਣਾ ਹੈ, ਕਿਉਂਕਿ ਜਿਥੇ ਦਇਆ ਉਥੇ ਧਰਮ ਹੈ ਤੇ ਜਿਥੇ ਧਰਮ ਹੈ ਉਥੇ ਅਕਾਲ ਪੁਰਖ ਆਪ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਟਰੱਸਟ ਵੱਲੋਂ ਜੀਅ ਦਇਆ ਪ੍ਰਵਾਨ ਸਮਾਗਮ ਦਾ ਆਯੋਜਨ ਕੀਤਾ ਜਾਂਦਾ ਹੈ।ਆਏ ਹੋਏ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਪਤਿਵੰਤੇ ਸੱਜਣਾਂ ਨੂੰ ਸਿਰੋਪਾਉ ਅਤੇ ਹਰਿਆਵਲ ਦੇ ਬੂਟਿਆਂ ਦਾ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ ਗਿਆ।ਹਾਜ਼ਰ ਸੰਗਤਾਂ ਨੂੰ ਵੀ ਹਰਿਆਵਲ ਦੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ।ਭਾਈ ਸਾਹਿਬ ਨੇ ਕਿਹਾ ਕਿ ਹਰਿਆਵਲ ਵੀ ਇਨਸਾਨ ਦੇ ਸਰੀਰ ਦਾ ਇੱਕ ਅੰਗ ਹੈ, ਅਗਰ ਹਰਿਆਵਲ ਹੈ ਤਾਂ ਸਾਨੂੰ ਸ਼ੁੱਧ ਹਵਾ ਪ੍ਰਾਪਤ ਹੰੁਦੀ ਹੈ।
ਹਰਿਮੰਦਰ ਤਖਤ ਪਟਨਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਪੰਜ ਪਿਆਰਿਆਂ ਵੱਲੋਂ ਪਾਸ ਕੀਤਾ ਹੋਇਆ ਮਤਾ ਸੰਗਤਾਂ ਨੂੰ ਪੜ ਕੇ ਸੁਣਾਉਣ ਉਪਰੰਤ ਕਿਹਾ ਕਿ ਇਸ ਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਅਵਤਾਰ ਪੁਰਬ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਭਾਈ ਗੁਰਇਕਬਾਲ ਸਿੰਘ ਨੂੰ ਸ਼੍ਰੋਮਣੀ ਸੇਵਾ ਐਵਾਰਡਅਤੇ ਭਾਈ ਸਾਹਿਬ ਦੇ ਖਿਤਾਬ ਨਾਲ ਨਿਵਾਜ਼ਿਆ ਜਾਵੇਗਾ।
ਇਸ ਮੌਕੇ ਭਾਈ ਕੁਵਿੰਦਰ ਸਿੰਘ ਅਰਦਾਸੀਏ ਸ੍ਰੀ ਹਰਿਮੰਦਰ ਸਾਹਿਬ, ਭਾਈ ਤੇਜਪਾਲ ਸਿੰਘ ਜਿੰਨਾਂ ਸੌ ਦਰ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਹਾਜਰੀ ਭਰੀ, ਪਿ੍ਰੰਸੀਪਲ ਇੰਦਰਪਾਲ ਸਿੰਘ, ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਟਹਿਲਇੰਦਰ ਸਿੰਘ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ ਹਾਜਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply