ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਘ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪੰਜਾਬ ਦੇ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜੈਪੁਰ `ਚ ਲੋਕਤੰਤਰ ਦੇ ਚੌਥੇ ਥੰਮ੍ਹ ਪੱਤਰਕਾਰਾਂ ਨਾਲ ਲੜਾਈ ਕਰਨਾ ਨਿੰਦਣਯੋਗ ਹੈ।ਚੁਘ ਨੇ ਕਿਹਾ ਕਿ ਨਵਜੋਤ ਸਿੱਧੂ ਪਕਿਸਤਾਨ ਜਾ ਕੇ ਪੱਤਰਕਾਰਾਂ ਦੇ ਨਾਲ ਲੜਾਈ ਕਰਦੇ ਹਨ।ਉਨਾਂ ਕਿਹਾ ਕਿ ਸਿੱਧੂ ਕਾਂਗਰਸ ਦੇ ਮੁਸਲਮਾਨ ਵੋਟ ਬੈਂਕ ਨੂੰ ਪੱਕਾ ਕਰਨ ਲਈ ਰਾਹੁਲ ਗਾਂਧੀ ਦੇ ਇਸ਼ਾਰੇ `ਤੇ ਪਕਿਸਤਾਨ ਨਾਲ ਪਿਆਰ ਦੀਆਂ ਪੀਂਘਾਂ ਪਾ ਰਹੇ ਹਨ।
ਭਾਜਪਾ ਆਗੂ ਚੁਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰੁਦਵਾਰਾ ਸਾਹਿਬ ਦਾ ਪਿੰਡ 1947 ਨੂੰ ਦੇਸ਼ ਦੀ ਵੰਡ ਸਮੇਂ ਪਕਿਸਤਾਨ ਵਿੱਚ ਰਹਿ ਗਿਆ ਸੀ, ਉਸ ਨੂੰ ਕਾਂਗਰਸ ਵਾਲੇ ਭਾਰਤ ਵਿੱਚ ਸ਼ਾਮਿਲ ਕਰਵਾਉਣ `ਚ ਅਸਫਲ ਹੋ ਗਏ ਸਨ।ਚੁਘ ਨੇ ਕਿਹਾ ਕਿ ਕ੍ਰਿਕੇਟ, ਕਮੇਂਟਰੀ, ਕਾਮੇਡੀ ਦੇ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੁ ਨੂੰ ਆਪਣੀ ਕਬਿਨੇਟ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media