ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਵਲੋਂ ਕਾਲਜ ਗਰਾਉਂਡ ਵਿਖੇ ਅੱਜ `ਚੈਰਿਸ਼ਡ ਫੈਮਿਲੀ ਟਾਈਮਜ਼` (ਗੈਟ
ਟੂਗੈਦਰ) ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਹਰ ਸਾਲ ਦੀ ਤਰਾਂ ਟੀਚਿੰਗ ਸਟਾਫ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੋਏ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਕਾਲਜ ਦੇ ਸਟਾਫ ਸੈਕਟਰੀ ਪ੍ਰੋ. ਰਾਜੀਵ ਅਰੋੜਾ ਦੀ ਨਿਗਰਾਨੀ ਵਿੱਚ ਕਰਵਾਏ ਗਏ ਇਸ ਸਮਾਰੋਹ ਦਾ ਮਕਸਦ ਕਾਲਜ ਸਟਾਫ ਨੂੰ ਰੋਜ਼ਮਰਾ ਦੀ ਜਿੰਦਗੀ ਦੇ ਝਮੇਲਿਆਂ ਅਤੇ ਕੰਮ ਦੇ ਤਨਾਅ ਤੋਂ ਕੁੱਝ ਨਿਜ਼ਾਤ ਦਿਵਾਉਣਾ ਸੀ।ਇਸ ਸਮੇਂ ਵੱਖ-ਵੱਖ ਤਰਾਂ ਦੀਆਂ ਮਨੋਰੰਜ਼ਕ ਖੇਡਾਂ ਕਰਵਾਈਆਂ ਗਈਆਂ, ਜਿੰਨਾਂ ਦਾ ਸਭ ਨੇ ਭਰਪੂਰ ਆਨੰਦ ਮਾਣਿਆ।
ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਸਟਾਫ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਸੁਆਗਤ ਕੀਤਾ ਅਤੇ ਕਾਲਜ ਦੇ ਸਟਾਫ ਸੈਕਟਰੀ ਪ੍ਰੋ. ਰਾਜੀਵ ਅਰੋੜਾ ਨੂੰ ਸਟਾਫ ਲਈ ਮਨੋਰੰਜਕ ਪ੍ਰੋਗਰਾਮ ਤੇ ਖੇਡਾਂ ਕਰਵਾਉਣ ਲਈ ਵਧਾਈ ਦਿੱਤੀ।ਇਸ ਪ੍ਰੋਗਰਾਮ ਦੌਰਾਨ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਡੀ.ਏ.ਵੀ ਲੋਕਲ ਮੈਨੇਜਿੰਗ ਕਮੇਟੀ ਦੇ ਮੈਂਬਰ, ਸੇਵਾ ਮੁਕਤ ਕਾਲਜ ਅਧਿਆਪਕ ਅਤੇ ਹੋਰਨਾਂ ਕਾਲਜਾਂ ਦੇ ਪ੍ਰਿੰਸੀਪਲ ਵੀ ਮੋਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media