ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵ ਦਿਵਿਆਂਗ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਕੂਲ ਵਿਚ ਚੱਲ ਰਹੇ ਪ੍ਰਗਤੀ ਕਾਰਜ ਵਿਚ ਯੋਗਦਾਨ ਪਾਇਆ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ ਦਿਵਿਆਂਗ ਲੋਕਾਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿਚ ਦਿਵਿਆਂਗ ਲੋਕਾਂ ਪ੍ਰਤੀ ਸਮਾਜਿਕ ਸਮਾਨਤਾ, ਉਨ੍ਹਾ ਦੇ ਅਧਿਕਾਰਾਂ ਅਤੇ ਭਲਾਈ ਲਈ ਧਿਆਨ ਕੇਂਦਰਿਤ ਕਰਨ ਦੇ ਉਦੇਸ਼ ਨਾਲ ਇਹ ਦਿਵਸ ਮਹੱਤਵਪੂਰਣ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media