Monday, September 21, 2026

ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸੋਨ ਤਮਗਾ

PUNJ0412201808ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜੋ ਕਿ ਤਰਨਤਾਰਨ ਵਿਖੇ ਆਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਹਿਤੇਨ ਸ਼ਰਮਾ ਨੇ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਅੰਮ੍ਰਿਤਸਰ ਗੋਲਬਾਗ ਵਿਖੇ ਆਯੋਜਿਤ ਕੀਤੀ ਗਈ ਪ੍ਰਾਇਮਰੀ ਪੱਧਰ ਦੀ ਚੌਠਵੀਂ ਕਰਾਟੇ ਚੈਂਪੀਅਨਸ਼ਿਪ ਵਿੱਚ ਵੀ ਹਿਤੇਨ ਸ਼ਰਮਾ ਨੇ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਬਿਹਤਰੀਨ ਪ੍ਰਦਰਸ਼ਨ ਕੀਤਾ ।
    ਆਪਣੇ ਸੁਨੇਹੇ ਵਿੱਚ ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਇਸ ਉਪਲਬਧੀ `ਤੇ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਹਿਤੇਨ ਸ਼ਰਮਾ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply