Monday, July 27, 2026

ਪਤਨੀ ਵਲੋਂ ਪਤੀ ਦੇ ਕਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ

PPN05120201808ਜੰਡਿਆਲਾ ਗੁਰੂ, 5 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੀ 24 ਅਗਸਤ ਨੂੰ ਜੰਡਿਆਲਾ ਗੁਰੂ ਤੋਂ ਕਾਂਗਰਸੀ ਕੋਂਸਲਰ ਕੰਵਲਜੀਤ ਕੌਰ ਦੇ ਪਤੀ ਤੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਦੇ ਕਤਲ ਦੇ ਪਰਚੇ ਵਿੱਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ, ਪਰ ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਾ ਹੋਣ ਕਰਕੇ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਆਪਣੇ ਘਰ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਮ੍ਰਿਤਕ ਦੀ ਵਿਧਵਾ ਕੋਂਸਲਰ ਕੰਵਲਜੀਤ ਕੌਰ ਅਤੇ ਬੇਟੇ ਪ੍ਰਭਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਦੱਸਿਆ ਕਿ ਅਗਰ ਪੁਲਿਸ ਵਲੋਂ ਲਗਭਗ ਸਾਢੇ ਤਿੰਨ ਮਹੀਨੇ ਬੀਤ ਜਾਣ `ਤੇ ਵੀ ਦੋਸ਼ੀ ਨਹੀਂ ਫੜੇ ਗਏ ਤਾਂ ਫਿਰ ਉਨਾਂ ਦੀ ਜਾਨ ਮਾਲ ਦਾ ਰਖਵਾਲਾ ਕੌਣ ਹੋਵੇਗਾ। ਕੋਂਸਲਰ ਕੰਵਲਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਪਤੀ ਦੀ ਮੋਤ ਤੋਂ ਬਾਅਦ ਅਜੇ ਵੀ ਮਨ ਵਿੱਚ ਡਰ ਹੈ।ਘਰ ਵਿਚ ਮੌਜੂਦ ਮ੍ਰਿਤਕ ਦੇ ਭਰਾ ਅਤੇ ਹੋਰ ਰਿਸ਼ਤੇਦਾਰਾਂ ਨੇ ਕਿਹਾ ਕਿ ਅਗਰ ਜੰਡਿਆਲਾ ਪੁਲਿਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਸਬੰਧੀ ਤੇਜ਼ੀ ਨਾ ਦਿਖਾਈ ਗਈ ਤਾਂ ਉਹ ਇਸ ਸਬੰਧੀ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਨੂੰ ਮਿਲ ਕੇ ਜਵਾਬ ਮੰਗਣਗੇ।
ਉਧਰ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਵਲੋਂ ਇਸ ਕੇਸ ਸਬੰਧੀ ਬਣਾਈ ਟੀਮ ਵਿੱਚ ਸ਼ਾਮਿਲ ਡੀ.ਐਸ.ਪੀ (ਡੀ) ਗੁਰਪ੍ਰਤਾਪ ਸਿੰਘ ਸਹੋਤਾ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਮਾਮਲੇ ਸਬੰਧੀ ਜਾਣਕਾਰੀ ਸਿਰਫ ਸੀਨੀਅਰ ਅਫਸਰ ਹੀ ਦੇ ਸਕਦੇ ਹਨ।
   
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply