ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ਼ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸਹਿ-ਵਿੱਦਿਅਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਲੋਕ ਨਾਚ (ਲੁੱਡੀ), ਨਾਟਕ ਤੇ ਗਤਕਾ ਆਦਿ ਗਤੀਵਿਧੀਆਂ ’ਚ ਭਾਗ ਲਿਆ।ਉਨ੍ਹਾਂ ਕਿਹਾ ਕਿ ਨਾਟਕ ਤੇ ਗਤਕਾ ਮੁਕਾਬਲਿਆਂ ’ਚ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਲੋਕ ਨਾਚ ’ਚ ਸਕੂਲ ਦੀ ਲੁੱਡੀ ਟੀਮ ਨੇ ਖੇਤਰੀ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਲੋਕ ਨਾਚ ਦੀ ਤਿਆਰੀ ਹਰਲੀਨ ਕੌਰ, ਨਾਟਕ ਦੀ ਤਿਆਰੀ ਹਰਕਿਰਨ ਕੌਰ ਤੇ ਵਨੀਤਾ ਕੁਮਾਰੀ ਅਤੇ ਗਤਕਾ ਮੁਕਾਬਲੇ ਦੀ ਤਿਆਰੀ ਕੋਚ ਸ. ਮਨਵਿੰਦਰ ਸਿੰਘ ਵੱਲੋਂ ਕਰਵਾਈ ਗਈ ਸੀ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਜੇਤੂ ਟੀਮਾਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਹਿ-ਵਿੱਦਿਅਕ ਮੁਕਾਬਲਿਆਂ ’ਚ ਵੱਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media