ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ।ਪੰਜਾਬ ਸਰਕਾਰ ਨੂੰ ਲਿਖੇ ਪੱਤਰ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ।ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ।ਜਦੋਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ, ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਹੈ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media